ਪੰਜਾਬ ਦੇ ਫਤਿਹਗੜ੍ਹ ਸਾਹਿਬ ਸਰਹਿੰਦ 'ਚ GRP 'ਚ ਤਾਇਨਾਤ ASI ਸੁਖਵਿੰਦਰ ਦੀ ਲਾਸ਼ 3 ਦਿਨਾਂ ਬਾਅਦ ਹਰਿਆਣਾ ਦੇ ਫਤਿਹਾਬਾਦ 'ਚ ਇਕ ਨਹਿਰ 'ਚੋਂ ਬਰਾਮਦ ਹੋਈ ਹੈ। ਮੁਨਸ਼ੀ ਤੇ ਐਸਐਚਓ ਤੋਂ ਤੰਗ ਆ ਕੇ ਏਐਸਆਈ ਨੇ ਸਰਹਿੰਦ ਭਾਖੜਾ ਨਹਿਰ ਵਿੱਚ ਛਾਲ ਮਾਰ ਦਿੱਤੀ ਸੀ। ਮ੍ਰਿਤਕ ਦੀ ਕਾਰ ਰਹਿੰਦ ਭਾਖੜਾ ਨਹਿਰ ਦੇ ਕੰਢੇ ਤੋਂ ਮਿਲੀ ਸੀ ਅਤੇ ਕਾਰ ਵਿੱਚੋਂ ਇੱਕ ਸੁਸਾਈਡ ਨੋਟ ਵੀ ਮਿਲਿਆ ਸੀ। ਜਿਸ ਵਿੱਚ ਉਸ ਨੇ ਜੀਆਰਪੀ ਸਰਹਿੰਦ ਦੇ ਐਸਐਚਓ ਅਤੇ ਮੁਨਸ਼ੀ ’ਤੇ ਆਪਣਾ ਨਾਮ ਲਿਖ ਕੇ ਤੰਗ ਪ੍ਰੇਸ਼ਾਨ ਕਰਨ ਦਾ ਦੋਸ਼ ਲਾਇਆ ਸੀ।
ਸੁਸਾਈਡ ਨੋਟ 'ਚ ਲਿਖਿਆ ਐੱਸਐੱਚਓ ਤੇ ਮੁਨਸ਼ੀ ਦਾ ਨਾਂ
ਸੁਖਵਿੰਦਰ ਪਾਲ ਸਿੰਘ ਨੇ ਸੁਸਾਈਡ ਨੋਟ ਵਿੱਚ ਲਿਖਿਆ ਕਿ ਜੀਆਰਪੀ ਦੇ ਐਸਐਚਓ ਗੁਰਦਰਸ਼ਨ ਸਿੰਘ ਅਤੇ ਮੁਨਸ਼ੀ ਗੁਰਿੰਦਰ ਸਿੰਘ ਢੀਂਡਸਾ ਉਸ ਨੂੰ ਤੰਗ ਪ੍ਰੇਸ਼ਾਨ ਕਰਦੇ ਸਨ। ਸਾਲ 2022 ਦੀ ਐਫਆਈਆਰ ਨੰਬਰ 18 ਵਿੱਚ ਚਲਾਨ ਪੇਸ਼ ਕਰਨ ਲਈ ਉਸ ਨੂੰ ਕਾਫੀ ਪ੍ਰੇਸ਼ਾਨ ਕੀਤਾ ਜਾ ਰਿਹਾ ਸੀ। ਇਸ ਕਾਰਨ ਉਹ ਖੁਦਕੁਸ਼ੀ ਕਰ ਰਿਹਾ ਹੈ।
ਡੀਐਸਪੀ ਨੇ ਐਸਐਚਓ- ਮੁਨਸ਼ੀ ਨੂੰ ਕੀਤਾ ਲਾਈਨ ਹਾਜ਼ਿਰ
ਇਸ ਤੋਂ ਪਹਿਲਾਂ ਰੇਲਵੇ ਪੁਲਿਸ ਦੇ ਡੀਐਸਪੀ ਜਗਮੋਹਨ ਸਿੰਘ ਨੇ ਦੱਸਿਆ ਕਿ ਐਸਐਚਓ ਤੇ ਮੁਨਸ਼ੀ ਦੋਵਾਂ ਨੂੰ ਜਾਂਚ ਲਈ ਲਾਈਨ ਹਾਜ਼ਰ ਕਰ ਦਿੱਤਾ ਗਿਆ ਹੈ। ਫਿਲਹਾਲ ਅਗਲੇਰੀ ਜਾਂਚ ਜਾਰੀ ਹੈ।