ਫਗਵਾੜਾ ਦੇ ਪਿੰਡ ਸੰਗਤਪੁਰ 'ਚ ਇਕ ਵਿਅਕਤੀ ਦੀ ਲਾਸ਼ ਨਹਿਰ 'ਚ ਤੈਰਦੀ ਮਿਲੀ ਹੈ। ਇਹ ਵਿਅਕਤੀ ਚਾਰ-ਪੰਜ ਦਿਨ ਪਹਿਲਾਂ ਪਿੰਡ ਦੇ ਆਪਣੇ ਘਰ ਤੋਂ ਲਾਪਤਾ ਹੋ ਗਿਆ ਸੀ, ਜਿਸ ਕਾਰਨ ਉਸ ਦੀ ਭਾਲ ਕੀਤੀ ਜਾ ਰਹੀ ਸੀ। ਮ੍ਰਿਤਕ ਹਲਵਾਈ ਦਾ ਕੰਮ ਕਰਦਾ ਸੀ।
ਪਿੰਡ ਦੇ ਲੋਕਾਂ ਨੇ ਇਸ ਘਟਨਾ ਸਬੰਧੀ ਰਾਵਲਪਿੰਡੀ ਪੁਲਿਸ ਨੂੰ ਸੂਚਿਤ ਕੀਤਾ ਤਾਂ ਐਸ.ਐਚ.ਓ ਊਸ਼ਾ ਰਾਣੀ ਨੇ ਦੱਸਿਆ ਕਿ ਲਾਸ਼ ਨੂੰ ਪੋਸਟਮਾਰਟਮ ਲਈ ਫਗਵਾੜਾ ਦੇ ਸਿਵਲ ਹਸਪਤਾਲ ਵਿੱਚ ਰਖਵਾਇਆ ਗਿਆ ਹੈ। ਪਰਿਵਾਰਕ ਮੈਂਬਰਾਂ ਦੇ ਬਿਆਨਾਂ 'ਤੇ ਕਾਰਵਾਈ ਕੀਤੀ ਜਾ ਰਹੀ ਹੈ।
ਪਿੰਡ ਵਾਸੀ ਭਾਲ ਕਰ ਰਹੇ ਸਨ
ਪਿੰਡ ਦੇ ਸਰਪੰਚ ਹਰਦੀਪ ਸਿੰਘ ਨੇ ਦੱਸਿਆ ਕਿ ਇੱਕ ਵਿਅਕਤੀ ਦੀ ਲਾਸ਼ ਨਹਿਰ ਵਿੱਚ ਤੈਰਦੀ ਹੋਈ ਮਿਲੀ। ਮ੍ਰਿਤਕ ਦੀ ਪਛਾਣ ਸਤਪਾਲ ਉਰਫ ਪਾਲ ਵਾਸੀ ਪਿੰਡ ਮਲਿਆਣਾ, ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਜੋਂ ਹੋਈ ਹੈ। ਪਿੰਡ ਦੇ ਲੋਕਾਂ ਨੇ ਦੱਸਿਆ ਕਿ ਮ੍ਰਿਤਕ ਵਿਅਕਤੀ ਪਿਛਲੇ ਚਾਰ-ਪੰਜ ਦਿਨਾਂ ਤੋਂ ਘਰੋਂ ਲਾਪਤਾ ਸੀ ਅਤੇ ਉਸ ਦੀ ਭਾਲ ਕੀਤੀ ਜਾ ਰਹੀ ਸੀ।