ਮੋਗਾ 'ਚ 18 ਸਾਲਾ ਨੌਜਵਾਨ ਦੀ ਮੌਤ, ਪਰਿਵਾਰ ਨੇ ਲਾਏ ਦੋਸ਼
ਮੋਗਾ ਵਿਚ ਇਕ ਚੜਦੀ ਵਰੇਸ ਦੇ ਨੌਜਵਾਨ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਕਸਬਾ ਨਿਹਾਲ ਸਿੰਘ ਵਾਲਾ ਦੇ ਪਿੰਡ ਮੀਨੀਆ ਦੇ ਰਹਿਣ ਵਾਲੇ 18 ਸਾਲਾ ਨਵਦੀਪ ਦੀ ਮੌਤ ਹੋ ਗਈ। ਪਰਿਵਾਰਕ ਮੈਂਬਰਾਂ ਨੇ ਨਸ਼ਾ ਛੁਡਾਊ ਕੇਂਦਰ ਦੇ ਨਿਹੰਗ ’ਤੇ ਉਸ ਦੀ ਕੁੱਟ-ਮਾਰ ਕਰਨ ਦਾ ਦੋਸ਼ ਲਾਇਆ ਹੈ। ਪੁਲਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਮੀਡੀਆ ਰਿਪੋਰਟ ਅਨੁਸਾਰ ਨਵਦੀਪ ਦੀ ਮਾਤਾ ਨੇ ਕਿਹਾ ਕਿ ਮੋਗਾ ਦੇ ਪਿੰਡ ਪੱਤੋ 'ਚ ਗੈਰ-ਕਾਨੂੰਨੀ ਤੌਰ 'ਤੇ ਚੱਲ ਰਹੇ ਨਸ਼ਾ ਛੁਡਾਊ ਕੇਂਦਰ ਦੇ ਨਿਹੰਗ ਨੇ ਉਸ ਦੇ ਬੇਟੇ ਦੀ ਕੁੱਟ-ਮਾਰ ਕੀਤੀ। ਨਿਹੰਗ ਨੇ ਨਵਦੀਪ ਦਾ ਪਿੱਛਾ ਕਰ ਕੇ ਉਸ ਨੂੰ ਮੋਟਰਸਾਈਕਲ ਸਮੇਤ ਫੜ ਲਿਆ ਅਤੇ ਉਸ ਦੀ ਕੁੱਟਮਾਰ ਕੀਤੀ। ਇਸ ਤੋਂ ਬਾਅਦ ਉਹ ਮੇਰੇ ਲੜਕੇ ਨੂੰ ਸਰਕਾਰੀ ਹਸਪਤਾਲ ਵਿੱਚ ਛੱਡ ਗਿਆ।
ਜਾਂਚ ਅਧਿਕਾਰੀ ਨੇ ਦੱਸਿਆ ਕਿ ਸਾਨੂੰ ਸੂਚਨਾ ਮਿਲੀ ਸੀ ਕਿ ਨਵਦੀਪ ਕੁਮਾਰ ਉਮਰ 18 ਸਾਲ ਵਾਸੀ ਪਿੰਡ ਮੀਨੀਆ ਦੀ ਮੌਤ ਹੋ ਗਈ ਹੈ। ਉਸ ਦੇ ਸਰੀਰ 'ਤੇ ਸੱਟਾਂ ਦੇ ਨਿਸ਼ਾਨ ਹਨ। ਨਵਦੀਪ ਦੀ ਮਾਤਾ ਦੇ ਬਿਆਨਾਂ ਦੇ ਆਧਾਰ ਉਤੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
'moga news','death of youth in moga','family made allegations','moga police'