ਜਲੰਧਰ 'ਚ ਕਰਜ਼ੇ ਤੋਂ ਪ੍ਰੇਸ਼ਾਨ ਇਕ ਫਾਈਨਾਂਸਰ ਨੇ ਆਪਣੀ ਲਾਇਸੰਸੀ ਪਿਸਤੌਲ ਨਾਲ ਖੁਦ ਨੂੰ ਗੋਲੀ ਮਾਰ ਲਈ। ਮ੍ਰਿਤਕ ਦੀ ਪਛਾਣ ਅਮਰਦੀਪ ਸਿੰਘ ਵਜੋਂ ਹੋਈ ਹੈ। ਇਹ ਘਟਨਾ ਥਾਣਾ ਕੈਂਟ ਅਧੀਨ ਪੈਂਦੀ ਨਿਊ ਡਿਫੈਂਸ ਕਲੋਨੀ ਵਿੱਚ ਵਾਪਰੀ। ਘਟਨਾ ਤੋਂ ਬਾਅਦ ਮੌਕੇ 'ਤੇ ਪਹੁੰਚੀ ਪੁਲਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੀ ਮੌਰਚਰੀ 'ਚ ਰਖਵਾਇਆ।
ਪੁਲਸ ਟੀਮ ਜਾਂਚ 'ਚ ਜੁਟੀ
ਜਾਣਕਾਰੀ ਦਿੰਦਿਆਂ ਥਾਣਾ ਕੈਂਟ ਦੀ ਸਬ-ਪੋਸਟ ਪਰਾਗਪੁਰ ਦੇ ਇੰਚਾਰਜ ਮਦਨ ਸਿੰਘ ਨੇ ਦੱਸਿਆ ਕਿ ਅਮਰਦੀਪ ਫਾਈਨਾਂਸਰ ਸੀ। ਮੰਗਲਵਾਰ ਦੇਰ ਰਾਤ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਨਿਊ ਡਿਫੈਂਸ ਕਲੋਨੀ 'ਚ ਇਕ ਵਿਅਕਤੀ ਨੇ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ ਹੈ। ਫਿਲਹਾਲ ਮ੍ਰਿਤਕ ਦੀ ਪਤਨੀ ਦੇ ਬਿਆਨਾਂ 'ਤੇ ਧਾਰਾ 174 ਤਹਿਤ ਕਾਰਵਾਈ ਕੀਤੀ ਜਾ ਰਹੀ ਹੈ।