ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ 27 ਨਵੰਬਰ ਨੂੰ ਮਨਾਇਆ ਜਾ ਰਿਹਾ ਹੈ। ਗੁਰਪੁਰਬ ਦੇ ਸੰਬੰਧ ਵਿਚ ਜਲੰਧਰ ਸ਼ਹਿਰ ਵਿਚ 25 ਨਵੰਬਰ ਨੂੰ ਵਿਸ਼ਾਲ ਨਗਰ ਕੀਰਤਨ ਸਜਾਇਆ ਜਾ ਰਿਹਾ ਹੈ। ਇਸ ਕਾਰਨ ਸ਼ਹਿਰ ਦੇ ਸਰਕਾਰੀ, ਪ੍ਰਾਈਵੇਟ ਸਕੂਲਾਂ ਅਤੇ ਕਾਲਜਾਂ ਵਿੱਚ ਅੱਧੇ ਦਿਨ ਦੀ ਛੁੱਟੀ ਰਹੇਗੀ। ਇਹ ਐਲਾਨ ਡੀ ਸੀ ਵਿਸ਼ੇਸ਼ ਸਾਰੰਗਲ ਨੇ ਕੀਤਾ ਹੈ
ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਦੱਸਿਆ ਕਿ 25 ਨਵੰਬਰ ਨੂੰ ਨਗਰ ਕੀਰਤਨ ਦੇ ਮੱਦੇਨਜ਼ਰ ਟਰੈਫਿਕ ਪੁਲੀਸ ਵੱਲੋਂ ਸ਼ਹਿਰ ਵਿੱਚ ਰੂਟ ਡਾਇਵਰਟ ਪਲਾਨ ਜਾਰੀ ਕੀਤਾ ਹੈ। ਨਗਰ ਕੀਰਤਨ ਰੂਟ 'ਤੇ 40 ਤੋਂ ਵੱਧ ਸ਼ਰਾਬ ਅਤੇ ਮਾਸਾਹਾਰੀ ਦੁਕਾਨਾਂ ਹਨ, ਜੋ ਬੰਦ ਰਹਿਣਗੀਆਂ। ਸ਼ਹਿਰ ਵਿੱਚ ਧਾਰਾ 144 ਲਾਗੂ ਕਰ ਦਿੱਤੀ ਗਈ ਹੈ।
ਇਸ ਸਬੰਧੀ ਜਲੰਧਰ ਕਮਿਸ਼ਨਰੇਟ ਅਤੇ ਜਲੰਧਰ ਦਿਹਾਤੀ ਪੁਲਸ ਨੂੰ ਸਖ਼ਤ ਹੁਕਮ ਜਾਰੀ ਕੀਤੇ ਗਏ ਹਨ। ਨਗਰ ਕੀਰਤਨ ਦੇ ਰੂਟ 'ਤੇ ਕੋਈ ਵੀ ਪਾਬੰਦੀਸ਼ੁਦਾ ਦੁਕਾਨਾਂ ਨਾ ਖੁੱਲ੍ਹਣ ਨੂੰ ਪੁਲਸ ਸਖ਼ਤੀ ਨਾਲ ਯਕੀਨੀ ਬਣਾਏਗੀ। ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।