ਪੰਜਾਬ ਦੇ ਮੰਡੀ ਗੋਬਿੰਦਗੜ੍ਹ 'ਚ ਅੱਜ ਸਵੇਰੇ ਹਿੰਦੂ ਜਥੇਬੰਦੀਆਂ ਨੇ ਗਊ ਮਾਸ ਦੀ ਤਸਕਰੀ ਦੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ। ਜਿਸ ਤੋਂ ਬਾਅਦ ਹਿੰਦੂ ਸੰਗਠਨਾਂ 'ਚ ਭਾਰੀ ਗੁੱਸਾ ਹੈ ਅਤੇ ਪੁਲਿਸ ਵਲੋਂ ਇਸ ਮਾਮਲੇ 'ਤੇ ਕੋਈ ਕਾਰਵਾਈ ਨਾ ਕੀਤੇ ਜਾਣ ਕਾਰਨ ਉਨ੍ਹਾਂ ਨੇ ਦਿੱਲੀ-ਅੰਮ੍ਰਿਤਸਰ ਨੈਸ਼ਨਲ ਹਾਈਵੇ 'ਤੇ ਜਾਮ ਕਰ ਦਿੱਤਾ ਹੈ।
ਪੁਲਿਸ ਮੁਲਾਜ਼ਮਾਂ ਨੂੰ ਬਰਖਾਸਤ ਕਰਨ ਦੀ ਮੰਗ
ਬੀਫ ਫੜੇ ਜਾਣ ਤੋਂ ਬਾਅਦ ਹਿੰਦੂ ਸੰਗਠਨਾਂ ਨੇ ਪੁਲਸ ਨੂੰ ਇਸ ਮਾਮਲੇ 'ਤੇ ਕਾਰਵਾਈ ਕਰਨ ਲਈ ਕਿਹਾ ਹੈ। ਪਰ ਪੁਲਿਸ ਵੱਲੋਂ ਤੁਰੰਤ ਕਾਰਵਾਈ ਨਾ ਕੀਤੇ ਜਾਣ ਕਾਰਨ ਹਿੰਦੂ ਸੰਗਠਨਾਂ ਨੇ ਗੁੱਸੇ ਵਿੱਚ ਆ ਕੇ ਦਿੱਲੀ-ਅੰਮ੍ਰਿਤਸਰ ਨੈਸ਼ਨਲ ਹਾਈਵੇਅ ਨੂੰ ਜਾਮ ਕਰ ਦਿੱਤਾ। ਜਿਸ ਕਾਰਨ ਆਵਾਜਾਈ ਪ੍ਰਭਾਵਿਤ ਹੋਈ ਹੈ। ਹਿੰਦੂ ਜਥੇਬੰਦੀਆਂ ਦੀ ਮੰਗ ਹੈ ਕਿ ਮੰਡੀ ਗੋਬਿੰਦਗੜ੍ਹ ਥਾਣੇ ਦੇ ਮੁਲਾਜ਼ਮਾਂ ਨੂੰ ਮੁਅੱਤਲ ਕੀਤਾ ਜਾਵੇ।
ਟਰੱਕ 'ਚੋਂ ਮਿਲਿਆ 5 ਟਨ ਗਊ ਮਾਸ
ਹਿੰਦੂ ਸੰਗਠਨ ਦਾ ਕਹਿਣਾ ਹੈ ਕਿ ਟਰੱਕ 'ਚ ਕਰੀਬ 5 ਟਨ ਬੀਫ ਹੈ। ਇਸ ਸਬੰਧੀ ਪੁਲਿਸ ਨੂੰ ਸ਼ਿਕਾਇਤ ਦੇ ਦਿੱਤੀ ਗਈ ਹੈ। ਦੋਸ਼ ਹੈ ਕਿ ਪੁਲਿਸ ਵੱਲੋਂ 2 ਘੰਟੇ ਤੱਕ ਕੋਈ ਸੁਣਵਾਈ ਨਾ ਹੋਣ ਕਾਰਨ ਹਿੰਦੂ ਸੰਗਠਨਾਂ ਨੇ ਗੁੱਸੇ ਵਿੱਚ ਨੈਸ਼ਨਲ ਹਾਈਵੇਅ ਨੂੰ ਬੰਦ ਕਰ ਦਿੱਤਾ ਹੈ।