ਦਿੱਲੀ ਵਿਧਾਨ ਸਭਾ ਚੋਣਾਂ ਦੀ ਤਰੀਕ ਦਾ ਐਲਾਨ ਹੋ ਚੁੱਕਾ ਹੈ। ਦੱਸ ਦੇਈਏ ਕਿ ਦਿੱਲੀ ਵਿਚ 5 ਫਰਵਰੀ 2025 ਨੂੰ ਵੋਟਿੰਗ ਹੋਵੇਗੀ ਤੇ ਨਤੀਜੇ 8 ਫਰਵਰੀ ਨੂੰ ਐਲਾਨੇ ਜਾਣਗੇ।
ਅੱਜ ਇਲੈਕਸ਼ਨ ਕਮਿਸ਼ਨ ਦੀ ਪ੍ਰੈੱਸਕਾਨਫਰੰਸ ਸੀ, ਜਿਸ ਵਿਚ ਚੋਣ ਤਰੀਕ ਦਾ ਐਲਾਨ ਕੀਤਾ ਗਿਆ ਹੈ।
70 ਸੀਟਾਂ 'ਤੇ ਹੋਣਗੀਆਂ ਚੋਣਾਂ
ਦੱਸ ਦੇਈਏ ਕਿ ਦਿੱਲੀ ਵਿਧਾਨ ਸਭਾ ਚੋਣਾਂ 70 ਸੀਟਾਂ ਉਤੇ ਹੋ ਰਹੀਆਂ ਹਨ। ਹੁਣ ਤੱਕ ਆਮ ਆਦਮੀ ਪਾਰਟੀ ਨੇ ਆਪਣੇ ਸਾਰੇ 70 ਉਮੀਦਵਾਰ ਮੈਦਾਨ ਵਿੱਚ ਉਤਾਰ ਦਿੱਤੇ ਹਨ। ਇਸ ਦੇ ਨਾਲ ਹੀ ਭਾਜਪਾ ਨੇ ਆਪਣੇ ਸਿਰਫ਼ 29 ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਹੈ। ਕਾਂਗਰਸ ਨੇ 47 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਹੈ।
ਦਿੱਲੀ ਵਿਧਾਨ ਸਭਾ ਦਾ ਮੌਜੂਦਾ ਕਾਰਜਕਾਲ 23 ਫਰਵਰੀ 2025 ਨੂੰ ਖਤਮ ਹੋ ਰਿਹਾ ਹੈ। ਪਿਛਲੀਆਂ ਵਿਧਾਨ ਸਭਾ ਚੋਣਾਂ ਫਰਵਰੀ 2020 ਵਿੱਚ ਹੋਈਆਂ ਸਨ, ਜਿਸ ਵਿੱਚ ਆਮ ਆਦਮੀ ਪਾਰਟੀ ਨੇ ਪੂਰਨ ਬਹੁਮਤ ਅਤੇ 70 ਵਿੱਚੋਂ 62 ਸੀਟਾਂ ਜਿੱਤੀਆਂ ਸਨ।