ਖ਼ਬਰਿਸਤਾਨ ਨੈੱਟਵਰਕ: ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ 'ਤੇ ਹਮਲਾ ਕਰਨ ਦੀ ਕੋਸ਼ਿਸ਼ ਦੀ ਖ਼ਬਰ ਸਾਹਮਣੇ ਆਈ ਹੈ। ਇਹ ਘਟਨਾ ਮੁੱਖ ਮੰਤਰੀ ਨਿਵਾਸ 'ਤੇ ਜਨਤਕ ਸੁਣਵਾਈ ਦੌਰਾਨ ਵਾਪਰੀ। ਦੋਸ਼ੀ ਵਿਅਕਤੀ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਹੈ। ਹਮਲਾ ਕਰਨ ਵਾਲੇ ਦੋਸ਼ੀ ਦੀ ਉਮਰ 35 ਸਾਲ ਦੱਸੀ ਜਾ ਰਹੀ ਹੈ। ਦਿੱਲੀ ਭਾਜਪਾ ਨੇ ਇਸ ਘਟਨਾ ਦੀ ਨਿੰਦਾ ਕੀਤੀ ਹੈ। ਭਾਜਪਾ ਨੇਤਾ ਰਮੇਸ਼ ਬਿਧੂਰੀ ਨੇ ਕਿਹਾ ਕਿ ਮੈਨੂੰ ਲੱਗਦਾ ਹੈ ਕਿ ਰੇਖਾ ਗੁਪਤਾ 'ਤੇ ਹਮਲਾ ਕਰਨ ਦੀ ਇਹ ਕੋਸ਼ਿਸ਼ ਜਨਤਕ ਸੁਣਵਾਈ ਨੂੰ ਪਟੜੀ ਤੋਂ ਉਤਾਰਨ ਦੇ ਇਰਾਦੇ ਨਾਲ ਕੀਤੀ ਗਈ ਹੈ।
ਦਿੱਲੀ ਭਾਜਪਾ ਦੇ ਬੁਲਾਰੇ ਨੇ ਕਿਹਾ ਕਿ ਇੱਕ ਵਿਅਕਤੀ ਜਨਤਕ ਸੁਣਵਾਈ ਦੇ ਬਹਾਨੇ ਸੀਐਮ ਗੁਪਤਾ ਕੋਲ ਪਹੁੰਚਿਆ। ਉਸਨੇ ਪਹਿਲਾਂ ਮੁੱਖ ਮੰਤਰੀ ਨੂੰ ਕੁਝ ਕਾਗਜ਼ ਦਿੱਤੇ, ਇਸ ਤੋਂ ਬਾਅਦ ਫਿਰ ਕਾਫੀ ਅਣਬਣ ਹੋਈ ਅਤੇ ਉਨ੍ਹਾਂ ਨੂੰ ਥੱਪੜ ਮਾਰ ਦਿੱਤਾ। ਉਕਤ ਵਿਅਕਤੀ ਦੁਆਰਾ ਸੀਐਮ ਗੁਪਤਾ ਨਾਲ ਦੁਰਵਿਵਹਾਰ ਕੀਤਾ ਗਿਆ।