ਦਿੱਲੀ ਸਰਕਾਰ ਨੇ ਹੁਣ ਅਪਾਹਜਾਂ ਨੂੰ ਹਰ ਮਹੀਨੇ 5,000 ਰੁਪਏ ਪੈਨਸ਼ਨ ਦੇਣ ਦਾ ਐਲਾਨ ਕੀਤਾ ਹੈ। ਸੋਮਵਾਰ ਨੂੰ ਦਿੱਲੀ ਸਰਕਾਰ ਦੀ ਕੈਬਨਿਟ ਮੀਟਿੰਗ ਵਿੱਚ ਇਸ ਫੈਸਲੇ ਨੂੰ ਮਨਜ਼ੂਰੀ ਦਿੱਤੀ ਗਈ ਹੈ। ਇਸ ਦਾ ਐਲਾਨ ਕਰਦੇ ਹੋਏ ਦਿੱਲੀ ਸਰਕਾਰ ਦੇ ਸਮਾਜ ਕਲਿਆਣ ਮੰਤਰੀ ਸੌਰਭ ਭਾਰਦਵਾਜ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਅਪਾਹਜ ਲੋਕਾਂ ਦੀ ਵੱਧ ਤੋਂ ਵੱਧ ਮਦਦ ਕਰਨ ਦਾ ਫੈਸਲਾ ਕੀਤਾ ਹੈ।
60 ਫੀਸਦੀ ਤੋਂ ਵੱਧ ਅਪੰਗਤਾ ਵਾਲੇ ਲੋਕਾਂ ਨੂੰ ਮਿਲੇਗੀ ਪੈਨਸ਼ਨ
ਇਹ ਲਾਭ ਸਿਰਫ਼ ਉਨ੍ਹਾਂ ਨੂੰ ਮਿਲੇਗਾ ਜਿਨ੍ਹਾਂ ਦੀ ਅਪੰਗਤਾ 60 ਫ਼ੀਸਦੀ ਤੋਂ ਵੱਧ ਹੈ। ਨਾਲ ਹੀ ਸਰਕਾਰ ਨੇ ਸਪੱਸ਼ਟ ਕਿਹਾ ਹੈ ਕਿ ਅਪੰਗਤਾ ਦੇ ਮਾਪਦੰਡ ਵੀ ਡਾਕਟਰ ਦੀ ਜਾਂਚ ਤੋਂ ਬਾਅਦ ਹੀ ਤੈਅ ਕੀਤੇ ਜਾਣਗੇ ਤਾਂ ਜੋ ਸਿਰਫ਼ ਲੋੜਵੰਦਾਂ ਨੂੰ ਹੀ ਸਕੀਮ ਦਾ ਲਾਭ ਮਿਲ ਸਕੇ।
ਚੇਨਈ 'ਚ ਵੀ ਅਪਾਹਜਾਂ ਨੂੰ ਦਿੱਤੇ ਜਾਂਦੇ ਹਨ 1000 ਰੁ.
ਇਸ ਤੋਂ ਪਹਿਲਾਂ ਚੇਨਈ 'ਚ ਵੀ ਅਪਾਹਜਾਂ ਨੂੰ ਪ੍ਰਤੀ ਮਹੀਨਾ 1000 ਰੁਪਏ ਦਿੱਤੇ ਜਾਂਦੇ ਸਨ। ਦਿੱਲੀ ਸਰਕਾਰ ਨੇ ਇਸ ਰਕਮ ਨੂੰ ਹੋਰ ਵਧਾ ਦਿੱਤਾ ਹੈ। ਇਸ ਫੈਸਲੇ ਬਾਰੇ ਮੰਤਰੀ ਸੌਰਭ ਭਾਰਦਵਾਜ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਅੰਗਹੀਣਾਂ ਦੀ ਵੱਧ ਤੋਂ ਵੱਧ ਮਦਦ ਕਰਨ ਦਾ ਫੈਸਲਾ ਕੀਤਾ ਹੈ। ਦੱਸ ਦਈਏ ਕਿ ਦਿੱਲੀ ਪੂਰੇ ਦੇਸ਼ ਦਾ ਪਹਿਲਾ ਅਜਿਹਾ ਰਾਜ ਹੋਵੇਗਾ ਜੋ ਅਪਾਹਜ ਲੋਕਾਂ ਨੂੰ ਹਰ ਮਹੀਨੇ ਇਸ ਰਕਮ ਦੀ ਪੈਨਸ਼ਨ ਦੇਵੇਗਾ।
ਦਿੱਲੀ 'ਚ ਕਿੰਨੇ ਅਪਾਹਜ ?
2011 ਦੇ ਅੰਕੜੇ ਦੱਸਦੇ ਹਨ ਕਿ ਦੁਨੀਆ ਦੀ 15 ਪ੍ਰਤੀਸ਼ਤ ਆਬਾਦੀ ਕਿਸੇ ਨਾ ਕਿਸੇ ਰੂਪ ਵਿੱਚ ਅਪੰਗਤਾ ਦਾ ਸਾਹਮਣਾ ਕਰ ਰਹੀ ਹੈ। ਦਿੱਲੀ ਵਿੱਚ ਲਗਭਗ 2,34,882 ਅਪਾਹਜ ਲੋਕ ਹਨ। ਵਿਸ਼ਵ ਸਿਹਤ ਸੰਗਠਨ ਦੇ ਅੰਕੜਿਆਂ ਅਨੁਸਾਰ, ਲਗਭਗ 9,500 ਤੋਂ 10,000 ਲੋਕ ਹਨ ਜਿਨ੍ਹਾਂ ਨੂੰ ਉੱਚ ਵਿਸ਼ੇਸ਼ ਲੋੜਾਂ ਵਾਲੇ ਵਿਅਕਤੀ ਕਿਹਾ ਜਾ ਸਕਦਾ ਹੈ। ਇਸ ਸਮੇਂ ਦਿੱਲੀ ਸਰਕਾਰ 1,20,000 ਅਪਾਹਜ ਲੋਕਾਂ ਨੂੰ ਪੈਨਸ਼ਨ ਦਿੰਦੀ ਹੈ। ਜਿਨ੍ਹਾਂ ਦੀ ਅਪੰਗਤਾ 42 ਫੀਸਦੀ ਤੋਂ ਵੱਧ ਹੈ। ਉਨ੍ਹਾਂ ਦਾ ਮੈਡੀਕਲ ਸਰਟੀਫਿਕੇਟ ਅਤੇ ਯੂਡੀਆਈਡੀ ਕਾਰਡ ਬਣਿਆ ਹੋਇਆ ਹੈ, ਜਿਸ ਨਾਲ ਉਨ੍ਹਾਂ ਨੂੰ ਪੈਨਸ਼ਨ ਦਾ ਅਧਿਕਾਰ ਮਿਲਦਾ ਹੈ।