ਦਿੱਲੀ 'ਚ ਤੀਹਰੇ ਕਤਲ ਦਾ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ, ਜਿਥੇ ਹਮਲਾਵਰਾਂ ਨੇ ਮਾਂ, ਪਿਉ ਤੇ ਧੀ ਦਾ ਕਤਲ ਕਰ ਦਿੱਤਾ। ਵਾਰਦਾਤ ਸਮੇਂ ਬੇਟਾ ਸਵੇਰ ਦੀ ਸੈਰ 'ਤੇ ਗਿਆ ਹੋਇਆ ਸੀ। ਜਦੋਂ ਉਹ ਵਾਪਸ ਆਇਆ ਤਾਂ ਦੇਖਿਆ ਕਿ ਤਿੰਨਾਂ ਦਾ ਕਤਲ ਹੋ ਚੁੱਕਾ ਸੀ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ।
ਇਲਾਕੇ 'ਚ ਦਹਿਸ਼ਤ
ਇਸ ਵਾਰਦਾਤ ਤੋਂ ਬਾਅਦ ਇਲਾਕੇ 'ਚ ਦਹਿਸ਼ਤ ਦਾ ਮਾਹੌਲ ਹੈ। ਦੱਸਿਆ ਜਾ ਰਿਹਾ ਹੈ ਕਿ ਅਣਪਛਾਤੇ ਹਮਲਾਵਰਾਂ ਨੇ ਘਰ 'ਚ ਦਾਖਲ ਹੋ ਕੇ ਪਤੀ-ਪਤਨੀ ਅਤੇ ਉਨ੍ਹਾਂ ਦੀ ਧੀ ਦਾ ਕਤਲ ਕਰ ਦਿੱਤਾ। ਜਾਣਕਾਰੀ ਮੁਤਾਬਕ ਜਦੋਂ ਬੇਟਾ ਸਵੇਰੇ ਘਰੋਂ ਨਿਕਲਿਆ ਤਾਂ ਸਭ ਕੁਝ ਠੀਕ ਸੀ ਪਰ ਜਦੋਂ ਤੱਕ ਉਹ ਵਾਪਸ ਆਇਆ ਤਾਂ ਉਸ ਦੇ ਮਾਤਾ-ਪਿਤਾ ਅਤੇ ਭੈਣ ਤਿੰਨਾਂ ਦਾ ਕਤਲ ਹੋ ਚੁੱਕਾ ਸੀ। ਤਿੰਨਾਂ ਦੀਆਂ ਲਾਸ਼ਾਂ ਘਰ 'ਚ ਖੂਨ ਨਾਲ ਲੱਥਪੱਥ ਪਈਆਂ ਦੇਖ ਕੇ ਉਹ ਬੇਹੋਸ਼ ਹੋ ਗਿਆ।
ਗਰਦਨ 'ਤੇ ਚਾਕੂਆਂ ਨਾਲ ਕੀਤੇ ਗਏ ਵਾਰ
ਵਾਰਦਾਤ ਦਾ ਜਦੋਂ ਆਸ-ਪਾਸ ਦੇ ਲੋਕਾਂ ਨੂੰ ਪਤਾ ਲੱਗਾ ਤਾਂ ਉਨ੍ਹਾਂ ਨੇ ਦਿੱਲੀ ਪੁਲਸ ਨੂੰ ਸੂਚਨਾ ਦਿੱਤੀ। ਤਿੰਨਾਂ ਦੀ ਗਰਦਨ 'ਤੇ ਚਾਕੂਆਂ ਨਾਲ ਹਮਲਾ ਕੀਤਾ ਗਿਆ ਸੀ, ਜਿਸ ਕਾਰਨ ਉਨ੍ਹਾਂ ਦੀ ਮੌਤ ਹੋ ਗਈ। ਪੁਲਸ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਮਾਮਲੇ ਦੀ ਜਾਂਚ ਕਰ ਰਹੀ ਹੈ।
ਰਹਿਆਣਾ ਦਾ ਰਹਿਣ ਵਾਲਾ ਸੀ ਪਰਿਵਾਰ
ਇਹ ਪਰਿਵਾਰ ਮੂਲ ਰੂਪ ਵਿੱਚ ਹਰਿਆਣਾ ਦਾ ਰਹਿਣ ਵਾਲਾ ਸੀ ਪਰ ਪਿਛਲੇ ਕਈ ਸਾਲਾਂ ਤੋਂ ਦੱਖਣੀ ਦਿੱਲੀ ਦੇ ਨੇਬ ਸਰਾਏ ਇਲਾਕੇ ਦੇ ਪਿੰਡ ਦੇਵਲੀ ਵਿੱਚ ਰਹਿ ਰਿਹਾ ਸੀ।
ਪੁਲਸ ਜਾਂਚ ਵਿੱਚ ਜੁਟੀ
ਇਸ ਵਾਰਦਾਤ ਵਿਚ ਮਰਨ ਵਾਲਿਆਂ ਦੀ ਪਛਾਣ 55 ਸਾਲਾ ਰਾਜੇਸ਼ ਤੰਵਰ, 47 ਸਾਲਾ ਕੋਮਲ ਅਤੇ 23 ਸਾਲਾ ਕਵਿਤਾ ਵਜੋਂ ਹੋਈ ਹੈ। ਹਾਲਾਂਕਿ ਅਜੇ ਤੱਕ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਕਤਲ ਕਿਸ ਨੇ ਅਤੇ ਕਿਉਂ ਕੀਤਾ ਹੈ।