ਖ਼ਬਰਿਸਤਾਨ ਨੈੱਟਵਰਕ - ਦਿੱਲੀ ਦੇ ਡਿਪਟੀ ਸੀ.ਐਮ ਮਨੀਸ਼ ਸਿਸੋਦੀਆ ਦੇ ਘਰ CBI ਦੀ ਰੈਡ ਕੀਤੀ ਜਾ ਰਹੀ ਹੈ ਅਤੇ ਇਸ ਤੋਂ ਇਲਾਵਾ ਕਈ ਅਧਿਕਾਰੀਆਂ ਦੇ ਘਰਾਂ 'ਤੇ ਵੀ ਛਾਪੇਮਾਰੀ ਕੀਤੀ ਜਾ ਰਹੀ ਹੈ। ਮਨੀਸ਼ ਸੋਸੀਦਿਆ ਦੇ ਘਰ CBI ਦੇ 5-6 ਅਧਿਕਾਰੀ ਮੌਜੂਦ ਹਨ। ਇਸ ਦੇ ਨਾਲ ਹੀ ਪੰਜਾਬ ਸਮੇਤ 7 ਸੂਬਿਆਂ 'ਚ 21 ਥਾਵਾਂ 'ਤੇ ਸੀ.ਬੀ.ਆਈ. ਛਾਪੇਮਾਰੀ ਜਾਰੀ ਹੈ।
ਦੱਸ ਦਈਏ ਕਿ ਦਿੱਲੀ ਆਬਕਾਰੀ ਨੀਤੀ ਮਾਮਲੇ 'ਚ ਕੇਂਦਰੀ ਜਾਂਚ ਬਿਊਰੋ (CBI ) ਨੇ ਸ਼ੁੱਕਰਵਾਰ ਨੂੰ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੇ ਘਰ ਸਮੇਤ ਦਿੱਲੀ ਅਤੇ ਰਾਸ਼ਟਰੀ ਰਾਜਧਾਨੀ ਖੇਤਰ (NCR) 'ਚ 10 ਤੋਂ ਜ਼ਿਆਦਾ ਥਾਵਾਂ 'ਤੇ ਛਾਪੇਮਾਰੀ ਕੀਤੀ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਸੀ.ਬੀ.ਆਈ ਨੇ ਪਿਛਲੇ ਸਾਲ ਨਵੰਬਰ ਵਿੱਚ ਲਿਆਂਦੀ ਗਈ ਦਿੱਲੀ ਆਬਕਾਰੀ ਨੀਤੀ ਨੂੰ ਬਣਾਉਣ ਅਤੇ ਲਾਗੂ ਕਰਨ ਵਿੱਚ ਕਥਿਤ ਬੇਨਿਯਮੀਆਂ ਦੇ ਸਬੰਧ ਵਿੱਚ ਐਫਆਈਆਰ ਦਰਜ ਕੀਤੀ ਹੈ। ਦਿੱਲੀ ਦੇ ਉਪ ਰਾਜਪਾਲ ਵੀ.ਕੇ. ਸਕਸੈਨਾ ਨੇ ਆਬਕਾਰੀ ਨੀਤੀ 2021-22 ਨੂੰ ਲਾਗੂ ਕਰਨ ਵਿੱਚ ਕਥਿਤ ਬੇਨਿਯਮੀਆਂ ਦੀ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਤੋਂ ਜਾਂਚ ਦੀ ਸਿਫ਼ਾਰਸ਼ ਕੀਤੀ ਸੀ।