ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ 20 ਦਿਨਾਂ ਦੀ ਪੈਰੋਲ ਮਿਲਣ ਤੋਂ ਬਾਅਦ ਬੁੱਧਵਾਰ ਨੂੰ ਹਰਿਆਣਾ ਦੀ ਰੋਹਤਕ ਜੇਲ੍ਹ ਤੋਂ ਬਾਹਰ ਆ ਗਿਆ। ਰਾਮ ਰਹੀਮ ਨੂੰ 3 ਸ਼ਰਤਾਂ ਨਾਲ ਪੈਰੋਲ ਮਿਲੀ ਹੈ।
ਚੋਣ ਕਮਿਸ਼ਨ ਨੇ ਇਹ 3 ਸ਼ਰਤਾਂ ਲਗਾਈਆਂ
ਜੇਲ੍ਹ ਤੋਂ ਬਾਹਰ ਆਉਣ ਤੋਂ ਬਾਅਦ ਹਰਿਆਣਾ ਵਿੱਚ ਨਹੀਂ ਰਹੇਗਾ।
ਕਿਸੇ ਵੀ ਸਿਆਸੀ ਸਰਗਰਮੀ ਵਿੱਚ ਸ਼ਾਮਲ ਨਹੀਂ ਹੋਵੇਗਾ।
ਸੋਸ਼ਲ ਮੀਡੀਆ 'ਤੇ ਪ੍ਰਚਾਰ ਨਹੀਂ ਕਰੇਗਾ।
ਉਲੰਘਣਾ ਕਰਨ 'ਤੇ ਪੈਰੋਲ ਰੱਦ ਕਰ ਦਿੱਤੀ ਜਾਵੇਗੀ
ਇਸ ਦੇ ਨਾਲ ਹੀ ਚੋਣ ਕਮਿਸ਼ਨ ਨੇ ਹਰਿਆਣਾ ਸਰਕਾਰ ਨੂੰ ਕਿਹਾ ਹੈ ਕਿ ਜੇਕਰ ਰਾਮ ਰਹੀਮ ਚੋਣ ਜ਼ਾਬਤੇ ਜਾਂ ਸ਼ਰਤਾਂ ਦੀ ਉਲੰਘਣਾ ਕਰਦਾ ਹੈ ਤਾਂ ਉਸ ਦੀ ਪੈਰੋਲ ਤੁਰੰਤ ਰੱਦ ਕੀਤੀ ਜਾਵੇ। ਜਿਸ ਤੋਂ ਬਾਅਦ ਰਾਮ ਰਹੀਮ ਨੂੰ ਦੁਬਾਰਾ ਜੇਲ੍ਹ ਜਾਣਾ ਪਵੇਗਾ।
ਹਰਿਆਣਾ 'ਚ 5 ਅਕਤੂਬਰ ਨੂੰ ਵੋਟਿੰਗ
ਦੱਸ ਦੇਈਏ ਕਿ ਹਰਿਆਣਾ 'ਚ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਰਗਰਮੀਆਂ ਤੇਜ਼ ਹਨ। ਵੋਟਾਂ ਪੈਣ ਵਿੱਚ ਸਿਰਫ਼ 4 ਦਿਨ ਬਾਕੀ ਹਨ ਅਤੇ ਹਰਿਆਣਾ ਵਿਧਾਨ ਸਭਾ ਦੇ ਨਤੀਜੇ 8 ਅਕਤੂਬਰ ਨੂੰ ਸਾਹਮਣੇ ਆਉਣਗੇ। ਇਸੇ ਕਾਰਨ ਰਾਮ ਰਹੀਮ ਦੀ ਪੈਰੋਲ ਨੂੰ ਚੋਣਾਂ ਨਾਲ ਜੋੜਿਆ ਜਾ ਰਿਹਾ ਹੈ। ਇਸ ਦਾ ਅਸਰ ਹਰਿਆਣਾ ਦੀਆਂ 36 ਸੀਟਾਂ 'ਤੇ ਹੈ।
ਕਤਲ ਅਤੇ ਯੌਨ ਸ਼ੋਸ਼ਣ ਦੇ ਕੇਸ ਵਿੱਚ ਬੰਦ
ਦੱਸ ਦਈਏ ਕਿ ਰਾਮ ਰਹੀਮ ਯੌਨ ਸ਼ੋਸ਼ਣ ਅਤੇ ਹੱਤਿਆ ਮਾਮਲੇ 'ਚ ਰੋਹਤਕ ਜੇਲ 'ਚ ਸਜ਼ਾ ਕੱਟ ਰਿਹਾ ਹੈ। ਪੈਰੋਲ ਦੌਰਾਨ ਰਾਮ ਰਹੀਮ ਉੱਤਰ ਪ੍ਰਦੇਸ਼ ਦੇ ਬਰਨਾਵਾ ਆਸ਼ਰਮ 'ਚ ਰਹੇਗਾ। ਉਸ ਨੂੰ ਜਿਨਸੀ ਸ਼ੋਸ਼ਣ ਦੇ ਮਾਮਲੇ ਵਿਚ 20 ਸਾਲ ਦੀ ਸਜ਼ਾ ਸੁਣਾਈ ਗਈ ਹੈ।