ਪਟਿਆਲਾ ਦੇ ਪਿੰਡ ਮੋਹਲਗੜ੍ਹ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਹੋਈ ਹੈ। ਬੀਤੀ ਰਾਤ ਗ੍ਰੰਥੀ ਦੀ ਗੈਰ-ਹਾਜ਼ਰੀ ਵਿੱਚ ਇੱਕ ਵਿਅਕਤੀ ਨੇ ਗੁਰਦੁਆਰਾ ਸਾਹਿਬ ਵਿੱਚ ਆ ਕੇ ਪਾਵਨ ਸਰੂਪਾਂ ਨੂੰ ਪਾੜ ਦਿੱਤਾ ਅਤੇ ਅੱਗ ਲਗਾ ਦਿੱਤੀ। ਪੁਲਸ ਨੇ ਮੁਲਜ਼ਮ ਦੀ ਪਛਾਣ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
ਗ੍ਰੰਥੀ ਖਿਲਾਫ ਵੀ ਮਾਮਲਾ ਦਰਜ
ਪੁਲਸ ਨੇ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਖ਼ਿਲਾਫ਼ ਵੀ ਕੇਸ ਦਰਜ ਕਰ ਲਿਆ ਹੈ। ਉਹ 19 ਅਕਤੂਬਰ ਦੀ ਰਾਤ ਨੂੰ ਬਿਨਾਂ ਪੁੱਛੇ ਗੁਰਦੁਆਰਾ ਸਾਹਿਬ ਛੱਡ ਕੇ ਚਲਾ ਗਿਆ ਸੀ। ਇਸੇ ਦੌਰਾਨ ਮੁਲਜ਼ਮ ਹਰਪ੍ਰੀਤ ਸਿੰਘ ਨੇ ਮੌਕਾ ਪਾ ਕੇ ਗੁਰਦੁਆਰਾ ਸਾਹਿਬ ਦੇ ਅੰਦਰ ਜਾ ਕੇ ਪਾਵਨ ਸਰੂਪਾਂ ਨੂੰ ਪਾੜ ਦਿੱਤਾ ਅਤੇ ਅੱਗ ਲਗਾ ਦਿੱਤੀ।
ਘਟਨਾ ਤੋਂ ਬਾਅਦ ਵਿਧਾਇਕ ਹਰਮੀਤ ਸਿੰਘ ਨੇ ਕਿਹਾ ਕਿ ਦੋਸ਼ੀ ਵਿਅਕਤੀ ਮਾਨਸਿਕ ਤੌਰ 'ਤੇ ਕਮਜ਼ੋਰ ਜਾਪਦਾ ਹੈ। ਜਦਕਿ ਇਹ ਕਿਸੇ ਵੱਡੀ ਸਾਜ਼ਿਸ਼ ਵੱਲ ਇਸ਼ਾਰਾ ਕਰ ਰਿਹਾ ਹੈ। ਪੁਲਸ ਨੂੰ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਨੀ ਚਾਹੀਦੀ ਹੈ।