ਪਸ਼ੂ ਪਾਲਣ ਵਿਭਾਗ ਪੰਜਾਬ ਦੇ ਡਾਇਰੈਕਟਰ ਡਾ.ਜੀ.ਐਸ ਬੇਦੀ ਨੇ ਜਲੰਧਰ ਵਿਖੇ ਵੈਟਰਨਰੀ ਡਾਕਟਰਾਂ ਨਾਲ ਮੀਟਿੰਗ ਕੀਤੀ। ਜਿਸ ਵਿੱਚ ਜਲੰਧਰ ਦੇ ਸਮੂਹ ਉੱਚ ਅਧਿਕਾਰੀ ਹਾਜ਼ਰ ਸਨ। ਡਾ: ਬੇਦੀ ਨੇ ਪਸ਼ੂ ਗਣਨਾ ਦਾ ਜਾਇਜ਼ਾ ਲਿਆ ਅਤੇ ਇਸ ਕੰਮ ਨੂੰ ਜਲਦੀ ਅਤੇ ਵਧੀਆ ਢੰਗ ਨਾਲ ਨੇਪਰੇ ਚਾੜ੍ਹਨ 'ਤੇ ਜ਼ੋਰ ਦਿੱਤਾ, ਜਿਸ 'ਤੇ ਸਮੂਹ ਅਧਿਕਾਰੀਆਂ ਨੇ ਉਨ੍ਹਾਂ ਨੂੰ ਭਰੋਸਾ ਦਿਵਾਇਆ ਕਿ ਉਹ ਇਸ ਕੰਮ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ ਅਤੇ ਇਸ ਨੂੰ ਮਿੱਥੇ ਸਮੇਂ 'ਤੇ ਪੂਰਾ ਕਰਨਗੇ |
ਇਸ ਮੀਟਿੰਗ 'ਚ ਡਾ: ਬੇਦੀ ਨੇ ਵਿਭਾਗ ਦੀਆਂ ਗਤੀਵਿਧੀਆਂ ਬਾਰੇ ਵਿਸਥਾਰ ਵਿੱਚ ਚਰਚਾ ਕੀਤੀ ਅਤੇ ਸਮੂਹ ਅਧਿਕਾਰੀਆਂ ਨੂੰ ਪਸ਼ੂ ਪਾਲਣ ਵਿਭਾਗ ਦੇ ਮੰਤਰੀ ਸ: ਗੁਰਮੀਤ ਸਿੰਘ ਖੁੱਡੀਆਂ ਦੇ ਦਿਸ਼ਾ-ਨਿਰਦੇਸ਼ਾਂ ਅਤੇ ਆਉਣ ਵਾਲੇ ਦਿਨਾਂ ਵਿੱਚ ਜਲੰਧਰ ਵਿਖੇ ਹੋਣ ਵਾਲੇ ਸੈਮੀਨਾਰ-ਸਿਖਲਾਈ ਦੀਆਂ ਤਿਆਰੀਆਂ ਤੋਂ ਜਾਣੂ ਕਰਵਾਇਆ ਅਤੇ ਸਾਰਿਆਂ ਨੂੰ ਆਪਣੇ ਫਰਜ਼ਾਂ ਬਾਰੇ ਦੱਸਿਆ।
ਇਸ ਮੀਟਿੰਗ ਵਿੱਚ ਡਾ: ਬੇਦੀ ਦੇ ਨਾਲ ਡਿਪਟੀ ਡਾਇਰੈਕਟਰ ਹਾਰੂਨ ਰਤਨ, ਏਡੀਏਐਚ ਡਾ: ਅਨਿਲ ਕਪੂਰ ਅਤੇ ਸਾਰੇ ਐੱਸ.ਵੀ.ਓਜ਼ ਅਤੇ ਵੀ.ਓ.ਏਜ਼ ਹਾਜ਼ਰ ਸਨ।