ਪੰਜਾਬ ਵਿੱਚ ਕਾਂਗਰਸ ਨੂੰ ਇੱਕ ਤੋਂ ਬਾਅਦ ਇੱਕ ਝਟਕੇ ਲੱਗ ਰਹੇ ਹਨ। ਹੁਣ ਚਰਚਾ ਇਹ ਚੱਲ ਰਹੀ ਹੈ ਕਿ ਜਲੰਧਰ ਤੋਂ ਦੋ ਵਾਰ ਸੰਸਦ ਮੈਂਬਰ ਰਹਿ ਚੁੱਕੇ ਮਹਿੰਦਰ ਸਿੰਘ ਕੇਪੀ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਣ ਜਾ ਰਹੇ ਹਨ। ਮੀਡੀਆ ਰਿਪੋਰਟਾਂ ਮੁਤਾਬਕ ਕੇਪੀ ਅਤੇ ਅਕਾਲੀ ਦਲ ਦੇ ਮੁਖੀ ਸੁਖਬੀਰ ਬਾਦਲ ਵਿਚਾਲੇ ਮੀਟਿੰਗ ਚੱਲ ਰਹੀ ਹੈ।
ਕੇਪੀ ਚਰਨਜੀਤ ਚੰਨੀ ਦੇ ਕਰੀਬੀ ਹਨ
ਮਹਿੰਦਰ ਸਿੰਘ ਕੇਪੀ ਸਾਬਕਾ ਮੁੱਖ ਮੰਤਰੀ ਅਤੇ ਮੌਜੂਦਾ ਕਾਂਗਰਸੀ ਉਮੀਦਵਾਰ ਚਰਨਜੀਤ ਸਿੰਘ ਚੰਨੀ ਦੇ ਬਹੁਤ ਕਰੀਬੀ ਮੰਨੇ ਜਾਂਦੇ ਹਨ। ਕੇਪੀ ਦੀ ਜਲੰਧਰ ਦੇ ਦਲਿਤਾਸਮਾਜ 'ਤੇ ਬਹੁਤ ਮਜ਼ਬੂਤ ਪਕੜ ਹੈ। ਜੇਕਰ ਕੇਪੀ ਅਕਾਲੀ ਦਲ ਵਿੱਚ ਸ਼ਾਮਲ ਹੁੰਦੇ ਹਨ ਤਾਂ ਪਾਰਟੀ ਉਨ੍ਹਾਂ ਨੂੰ ਟਿਕਟ ਦੇ ਸਕਦੀ ਹੈ ਕਿਉਂਕਿ ਅਕਾਲੀ ਦਲ ਕੋਲ ਜਲੰਧਰ ਤੋਂ ਕੋਈ ਵੱਡਾ ਚਿਹਰਾ ਨਹੀਂ ਹੈ, ਜਿਸ ਨੂੰ ਉਹ ਮੈਦਾਨ ਵਿੱਚ ਉਤਾਰ ਸਕੇ।
ਅੱਜ ਹੀ ਉਮੀਦਵਾਰ ਦਾ ਐਲਾਨ ਕਰ ਸਕਦੇ ਹਨ
ਇਹ ਵੀ ਕਿਹਾ ਜਾ ਰਿਹਾ ਹੈ ਕਿ ਜੇਕਰ ਕੇਪੀ ਅਕਾਲੀ ਦਲ ਵਿੱਚ ਸ਼ਾਮਲ ਹੋਣ ਲਈ ਰਾਜ਼ੀ ਹੋ ਜਾਂਦੇ ਹਨ ਤਾਂ ਸੁਖਬੀਰ ਬਾਦਲ ਅੱਜ ਹੀ ਜਲੰਧਰ ਅਤੇ ਹੁਸ਼ਿਆਰਪੁਰ ਸੀਟ ਤੋਂ ਆਪਣੇ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰ ਸਕਦੇ ਹਨ। ਕਿਉਂਕਿ ਪਵਨ ਕੁਮਾਰ ਟੀਨੂੰ ਦੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਤੋਂ ਬਾਅਦ ਅਕਾਲੀ ਦਲ ਨੂੰ ਦੋਆਬੇ ਵਿੱਚ ਕੋਈ ਵੱਡਾ ਚਿਹਰਾ ਨਹੀਂ ਮਿਲ ਰਿਹਾ।
ਕੇਪੀ ਦੋ ਵਾਰ ਜਲੰਧਰ ਤੋਂ ਸਾਂਸਦ ਰਹਿ ਚੁੱਕੇ ਹਨ
2009 'ਚ ਕਾਂਗਰਸ ਦੀ ਟਿਕਟ 'ਤੇ ਕੇਪੀ ਜਲੰਧਰ ਲੋਕ ਸਭਾ ਸੀਟ ਤੋਂ ਸੰਸਦ ਮੈਂਬਰ ਬਣੇ ਸਨ, ਜਿਸ ਤੋਂ ਬਾਅਦ ਕਾਂਗਰਸ ਨੇ 2014 'ਚ ਹੁਸ਼ਿਆਰਪੁਰ ਤੋਂ ਟਿਕਟ ਦਿੱਤੀ ਸੀ, ਜਿਥੇ ਕੇ.ਪੀ. ਨੂੰ ਹਾਰ ਦਾ ਮੂੰਹ ਦੇਖਣਾ ਪਿਆ ਸੀ। ਉਨ੍ਹਾਂ ਨੂੰ ਭਾਜਪਾ ਉਮੀਦਵਾਰ ਵਿਜੇ ਸਾਂਪਲਾ ਨੇ ਹਰਾਇਆ ਸੀ। ਕੇਪੀ ਪੰਜਾਬ ਕਾਂਗਰਸ ਦੇ ਪ੍ਰਧਾਨ ਵੀ ਰਹਿ ਚੁੱਕੇ ਹਨ।