ਪੰਜਾਬ 'ਚ 31 ਅਕਤੂਬਰ ਨੂੰ ਹੀ ਦੀਵਾਲੀ ਮਨਾਈ ਜਾਵੇਗੀ। ਇਸ ਨਾਲ ਪੰਜਾਬ ਸਰਕਾਰ ਨੇ ਇਸ ਦੁਬਿਧਾ ਨੂੰ ਖਤਮ ਕਰ ਦਿੱਤਾ ਹੈ ਕਿ ਦੀਵਾਲੀ 31 ਅਕਤੂਬਰ ਨੂੰ ਹੈ ਜਾਂ 1 ਨਵੰਬਰ ਨੂੰ। 31 ਅਕਤੂਬਰ ਦਿਨ ਵੀਰਵਾਰ ਨੂੰ ਪੂਰੇ ਸੂਬੇ 'ਚ ਛੁੱਟੀ ਰਹੇਗੀ।
1 ਨਵੰਬਰ ਨੂੰ ਵੀ ਰਹੇਗੀ ਛੁੱਟੀ
ਇਸ ਦੇ ਨਾਲ ਹੀ 1 ਨਵੰਬਰ ਨੂੰ ਵੀ ਪੰਜਾਬ 'ਚ ਛੁੱਟੀ ਰਹੇਗੀ। ਕਿਉਂਕਿ ਦੀਵਾਲੀ ਦੇ ਅਗਲੇ ਦਿਨ ਬ੍ਰਹਿਮੰਡ ਦੇ ਨਿਰਮਾਤਾ ਭਗਵਾਨ ਵਿਸ਼ਵਕਰਮਾ ਦੀ ਪੂਜਾ ਕੀਤੀ ਜਾਂਦੀ ਹੈ। ਇਸ ਦੌਰਾਨ ਸੂਬੇ ਦੇ ਸਾਰੇ ਸਕੂਲ, ਕਾਲਜ ਤੇ ਸਰਕਾਰੀ ਦਫ਼ਤਰ ਬੰਦ ਰਹਿਣਗੇ।
ਦੀਵਾਲੀ ਨੂੰ ਲੈ ਕੇ ਲੋਕ ਉਲਝਣ 'ਚ ਸਨ
ਦਰਅਸਲ, ਦੀਵਾਲੀ ਦੀ ਤਰੀਕ ਨੂੰ ਲੈ ਕੇ ਲੋਕ ਉਲਝਣ 'ਚ ਸੀ ਕਿ ਇਸ ਵਾਰ ਦੀਵਾਲੀ 31 ਅਕਤੂਬਰ ਨੂੰ ਹੈ ਜਾਂ 1 ਨਵੰਬਰ ਨੂੰ। ਕਾਸ਼ੀ ਦੇ ਵਿਦਵਾਨਾਂ ਨੇ ਲੋਕਾਂ ਦਾ ਭੁਲੇਖਾ ਦੂਰ ਕੀਤਾ। ਉਨ੍ਹਾਂ ਫੈਸਲਾ ਕੀਤਾ ਕਿ ਦੀਵਾਲੀ 31 ਅਕਤੂਬਰ ਨੂੰ ਪੂਰੇ ਦੇਸ਼ ਵਿੱਚ ਮਨਾਈ ਜਾਵੇਗੀ। ਇਹ ਫੈਸਲਾ ਸਰਬਸੰਮਤੀ ਨਾਲ ਲਿਆ ਗਿਆ ਹੈ।