ਦਿੱਲੀ ਦੇ ਇੱਕ ਹਸਪਤਾਲ 'ਚ ਇੱਕ ਡਾਕਟਰ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਇਹ ਘਟਨਾ ਕਾਲਿੰਦੀ ਕੁੰਜ ਥਾਣਾ ਖੇਤਰ ਦੇ ਜੈਤਪੁਰ ਦੀ ਹੈ। ਹਸਪਤਾਲ ਸਟਾਫ਼ ਮੁਤਾਬਕ ਦੋ ਹਮਲਾਵਰ ਜ਼ਖ਼ਮੀ ਹਾਲਤ ਵਿੱਚ ਹਸਪਤਾਲ ਪੁੱਜੇ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਨੂੰ ਸੱਟਾਂ ਲੱਗੀਆਂ ਹਨ । ਜਿਸ ਤੋਂ ਬਾਅਦ ਡਾਕਟਰ ਦੇ ਕੈਬਿਨ 'ਚ ਦਾਖਲ ਹੁੰਦੇ ਹੀ ਉਨ੍ਹਾਂ ਨੇ ਡਾਕਟਰ ਨੂੰ ਗੋਲੀ ਮਾਰ ਦਿੱਤੀ।
ਜਾਂਚ 'ਚ ਜੁਟੀ ਪੁਲਿਸ
ਘਟਨਾ ਤੋਂ ਬਾਅਦ ਦਿੱਲੀ ਪੁਲਿਸ ਨੇ ਸੀਸੀਟੀਵੀ ਫੁਟੇਜ ਦੇ ਆਧਾਰ 'ਤੇ ਮੁਲਜ਼ਮਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਡਾਕਟਰ ਦਾ ਨਾਂ ਜਾਵੇਦ ਦੱਸਿਆ ਜਾ ਰਿਹਾ ਹੈ। ਪੁਲਿਸ ਮੁਤਾਬਕ ਮਾਮਲਾ ਜੈਤਪੁਰ ਦੇ ਨੀਮਾ ਹਸਪਤਾਲ ਦਾ ਹੈ। ਫਿਲਹਾਲ ਕਤਲ ਦਾ ਕਾਰਨ ਸਪੱਸ਼ਟ ਨਹੀਂ ਹੋ ਸਕਿਆ ਹੈ। ਇਸ ਲਈ ਪੁਲਸ ਇਸ ਘਟਨਾ ਦੀ ਵੱਖ-ਵੱਖ ਪਹਿਲੂਆਂ ਤੋਂ ਜਾਂਚ ਕਰ ਰਹੀ ਹੈ। ਪੁਲਸ ਟੀਮ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਲਗਾਤਾਰ ਛਾਪੇਮਾਰੀ ਕਰ ਰਹੀ ਹੈ।