ਦੇਸ਼ ਦਾ ਮੌਸਮ ਅੱਜ ਤੋਂ ਕਰਵਟ ਲੈਣ ਵਾਲਾ ਹੈ। ਭਾਰਤੀ ਮੌਸਮ ਵਿਭਾਗ ਨੇ ਅੱਜ ਕਈ ਰਾਜਾਂ ਵਿੱਚ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਇਸ ਕਾਰਨ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਜਾ ਸਕਦੀ ਹੈ। ਇਸ ਦੇ ਨਾਲ ਹੀ ਕੜਾਕੇ ਦੀ ਠੰਡ ਵੀ ਦਸਤਕ ਦੇਵੇਗੀ। ਪੰਜਾਬ-ਚੰਡੀਗੜ੍ਹ ਦਾ ਤਾਪਮਾਨ ਲਗਾਤਾਰ ਡਿੱਗ ਰਿਹਾ ਹੈ। ਸਾਰੇ ਸ਼ਹਿਰਾਂ ਵਿੱਚ ਘੱਟੋ-ਘੱਟ ਤਾਪਮਾਨ 5 ਤੋਂ 8 ਡਿਗਰੀ ਦੇ ਵਿਚਕਾਰ ਰਿਹਾ, ਜਦੋਂ ਕਿ ਵੱਧ ਤੋਂ ਵੱਧ ਤਾਪਮਾਨ 25 ਡਿਗਰੀ ਦੇ ਆਸ-ਪਾਸ ਦਰਜ ਕੀਤਾ ਗਿਆ। ਮੌਸਮ ਕੇਂਦਰ ਅਨੁਸਾਰ ਅੱਜ ਪੰਜਾਬ ਦੇ 19 ਜ਼ਿਲ੍ਹਿਆਂ ਵਿੱਚ ਧੁੰਦ ਦਾ ਅਲਰਟ ਜਾਰੀ ਕੀਤਾ ਗਿਆ ਹੈ, ਜਦੋਂ ਕਿ 8 ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ।
ਕੋਹਰੇ ਦਾ ਯੈੱਲੋ ਅਲਰਟ ਜਾਰੀ
ਪਾਕਿਸਤਾਨ-ਅਫਗਾਨਿਸਤਾਨ ਸਰਹੱਦ 'ਤੇ ਵੈਸਟਰਨ ਡਿਸਟਰਬੈਂਸ ਸਰਗਰਮ ਹੋ ਗਿਆ ਹੈ। ਇਸ ਦਾ ਅਸਰ ਉੱਤਰੀ ਭਾਰਤ ਦੇ ਪਹਾੜੀ ਅਤੇ ਮੈਦਾਨੀ ਇਲਾਕਿਆਂ 'ਚ ਦੇਖਣ ਨੂੰ ਮਿਲੇਗਾ। ਜਿਸ ਕਾਰਨ ਚੰਡੀਗੜ੍ਹ ਤੋਂ ਇਲਾਵਾ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਕਪੂਰਥਲਾ, ਜਲੰਧਰ, ਫ਼ਿਰੋਜ਼ਪੁਰ, ਫ਼ਾਜ਼ਿਲਕਾ, ਮੁਕਤਸਰ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ, ਫਤਿਹਗੜ੍ਹ ਸਾਹਿਬ, ਐਸ.ਏ.ਐਸ ਨਗਰ , ਮਲੇਰਕੋਟਲਾ 'ਚ ਕੋਹਰੇ ਦਾ ਯੈੱਲੋ ਅਲਰਟ ਜਾਰੀ ਕੀਤਾ ਗਿਆ ਹੈ।
ਪੰਜਾਬ 'ਚ ਐਸਏਐਸ ਨਗਰ, ਫਤਿਹਗੜ੍ਹ ਸਾਹਿਬ, ਜਲੰਧਰ, ਕਪੂਰਥਲਾ, ਹੁਸ਼ਿਆਰਪੁਰ, ਤਰਨਤਾਰਨ, ਅੰਮ੍ਰਿਤਸਰ, ਗੁਰਦਾਸਪੁਰ ਅਤੇ ਪਠਾਨਕੋਟ 'ਚ ਵੀ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਅੱਜ ਅਬੋਹਰ ਵਿੱਚ ਸਭ ਤੋਂ ਘੱਟ ਤਾਪਮਾਨ 4.1 ਡਿਗਰੀ ਦਰਜ ਕੀਤਾ ਗਿਆ।
ਪੰਜਾਬ ਦੇ ਸ਼ਹਿਰਾਂ 'ਚ ਮੌਸਮ ਦਾ ਮਿਜ਼ਾਜ
ਅੰਮ੍ਰਿਤਸਰ ਵਿੱਚ ਕੋਹਰੇ ਅਤੇ ਬੱਦਲ ਛਾਏ ਰਹਿਣ ਦੀ ਸੰਭਾਵਨਾ ਹੈ। ਤਾਪਮਾਨ 7 ਤੋਂ 19 ਡਿਗਰੀ ਦੇ ਵਿਚਕਾਰ ਹੋ ਸਕਦਾ ਹੈ। ਜਲੰਧਰ 'ਚ ਹਲਕੀ ਧੁੰਦ ਅਤੇ ਬੱਦਲ ਛਾਏ ਰਹਿਣ ਦੀ ਸੰਭਾਵਨਾ ਹੈ। ਤਾਪਮਾਨ 7 ਤੋਂ 21 ਡਿਗਰੀ ਦੇ ਵਿਚਕਾਰ ਹੋ ਸਕਦਾ ਹੈ। ਲੁਧਿਆਣਾ 'ਚ ਹਲਕੀ ਧੁੰਦ ਅਤੇ ਬੱਦਲ ਛਾਏ ਰਹਿਣ ਦੀ ਸੰਭਾਵਨਾ ਹੈ। ਤਾਪਮਾਨ 6 ਤੋਂ 25 ਡਿਗਰੀ ਦੇ ਵਿਚਕਾਰ ਹੋ ਸਕਦਾ ਹੈ। ਪਟਿਆਲਾ ਵਿੱਚ ਹਲਕੀ ਧੁੰਦ ਅਤੇ ਬੱਦਲ ਛਾਏ ਰਹਿਣ ਦੀ ਸੰਭਾਵਨਾ ਹੈ। ਤਾਪਮਾਨ 7 ਤੋਂ 22 ਡਿਗਰੀ ਦੇ ਵਿਚਕਾਰ ਹੋ ਸਕਦਾ ਹੈ।