ਹਰਿਮੰਦਰ ਸਾਹਿਬ ਦੇ ਪਾਠੀ ਸਿੰਘ 'ਤੇ ਨਸ਼ਾ ਤਸਕਰਾਂ ਨੇ ਕੀਤਾ ਹਮਲਾ, ਕੇਸਾਂ ਦੀ ਕੀਤੀ ਬੇਅਦਬੀ
ਅੰਮ੍ਰਿਤਸਰ 'ਚ ਹਰਿਮੰਦਰ ਸਾਹਿਬ ਤੇ ਸ਼ਹੀਦਾਂ ਸਾਹਿਬ ਦੇ ਪਾਠੀ ਸਿੰਘ 'ਤੇ ਨਸ਼ਾ ਤਸਕਰਾਂ ਨੇ ਹਮਲਾ ਕੀਤਾ। ਹਮਲੇ ਦਾ ਕਾਰਨ ਇਹ ਸੀ ਕਿ ਉਹ ਉਨ੍ਹਾਂ ਨੂੰ ਨਸ਼ਾ ਵੇਚਣ ਤੋਂ ਰੋਕਦਾ ਸੀ, ਜਿਸ ਤੋਂ ਬਾਅਦ ਨਸ਼ਾ ਤਸਕਰਾਂ ਨੇ ਉਸ ਦੇ ਕੇਸਾਂ ਦੀ ਬੇਅਦਬੀ ਕੀਤੀ ਤੇ ਉਸ ਦਾ ਸ੍ਰੀ ਸਾਹਿਬ ਵੀ ਖੋਹ ਲਿਆ।
ਜਾਣਕਾਰੀ ਅਨੁਸਾਰ ਮੁਲਜ਼ਮ ਚਾਟੀ ਵਿੰਡ ਪਿੰਡ ਵਿੱਚ ਨਸ਼ਾ ਵੇਚਦੇ ਹਨ। ਪੀੜਤ ਗੋਪਾਲ ਸਿੰਘ ਦਾ ਕਹਿਣਾ ਹੈ ਕਿ ਉਸ ਦੇ ਗੁਆਂਢ 'ਚ ਨਸ਼ੇ ਦਾ ਕਾਰੋਬਾਰ ਚੱਲ ਰਿਹਾ ਹੈ, ਜਦੋਂ ਉਸ ਨੇ ਨਸ਼ੇ ਦੇ ਕਾਰੋਬਾਰ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਨੇ ਉਸ 'ਤੇ ਜਾਨਲੇਵਾ ਹਮਲਾ ਕਰ ਦਿੱਤਾ।
ਜਦੋਂ ਗੋਲੀ ਨਹੀਂ ਚੱਲੀ ਤਾਂ ਦਾਤਰ ਨਾਲ ਕੀਤਾ ਹਮਲਾ
ਹਮਲਾਵਰਾਂ ਨੇ ਪਹਿਲਾਂ ਗੋਲੀ ਚਲਾਉਣ ਲਈ ਪਿਸਤੌਲ ਕੱਢੀ ਤੇ ਜਦੋਂ ਗੋਲੀ ਨਹੀਂ ਚੱਲੀ ਤਾਂ ਉਨ੍ਹਾਂ ਨੇ ਦਾਤਰ ਨਾਲ ਹਮਲਾ ਕਰ ਦਿੱਤਾ। ਜਿਸ ਤੋਂ ਬਾਅਦ ਗੋਪਾਲ ਸਿੰਘ ਗੰਭੀਰ ਜ਼ਖਮੀ ਹੋ ਗਿਆ।
ਗੋਪਾਲ ਸਿੰਘ ਨੇ ਦੱਸਿਆ ਕਿ ਮੁਲਜ਼ਮਾਂ ਨੇ ਉਨ੍ਹਾਂ ਦੇ ਕੇਸਾਂ ਦੀ ਬੇਅਦਬੀ ਕੀਤੀ ਅਤੇ ਉਨ੍ਹਾਂ ਦਾ ਸ੍ਰੀ ਸਾਹਿਬ ਵੀ ਖੋਹ ਲਿਆ। ਪੀੜਤ ਨੇ ਮੰਗ ਕੀਤੀ ਹੈ ਕਿ ਮੁਲਜ਼ਮਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ ਅਤੇ ਉਨ੍ਹਾਂ ਨੂੰ ਇਨਸਾਫ਼ ਦਿਵਾਇਆ ਜਾਵੇ। ਪੀੜਤ ਨੇ ਦੱਸਿਆ ਕਿ ਘਟਨਾ ਸੀਸੀਟੀਵੀ ਵਿੱਚ ਵੀ ਕੈਦ ਹੋ ਗਈ ਹੈ। ਫਿਲਹਾਲ ਪੁਲਸ ਨੇ ਇਸ ਮਾਮਲੇ 'ਚ ਕੋਈ ਜਵਾਬ ਦੇਣ ਤੋਂ ਇਨਕਾਰ ਕਰ ਦਿੱਤਾ ਹੈ।
'Golden Temple','Drug Smugglers','Pathi Singh','Amritsar','Hindi News'