ਅੰਮ੍ਰਿਤਸਰ 'ਚ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (SSOC) ਨੇ ਨਸ਼ਾ ਅਤੇ ਹਥਿਆਰਾਂ ਦੀ ਤਸਕਰੀ ਦੇ ਇੱਕ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ। ਐਸਐਸਓਸੀ ਨੇ 6 ਕਿਲੋ ਹੈਰੋਇਨ, 67 ਕਾਰਤੂਸ, 2 ਮੈਗਜ਼ੀਨ, 6 ਮੋਬਾਈਲ ਫੋਨ ਬਰਾਮਦ ਕੀਤੇ ਹਨ। ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਇਸ ਦੀ ਜਾਣਕਾਰੀ ਸੋਸ਼ਲ ਮੀਡੀਆ ਅਕਾਊਂਟ ਐਕਸ 'ਤੇ ਦਿੱਤੀ ਹੈ।
ਕਾਊਂਟ ਇੰਟੈਲੀਜੈਂਸ ਨੂੰ ਸੂਚਨਾ ਮਿਲੀ ਸੀ ਕਿ ਜਿਸ ਤੋਂ ਬਾਅਦ ਪਿੰਡ ਜਾਫਰਪੁਰ ਜ਼ਿਲਾ ਗੁਰਦਾਸਪੁਰ 'ਚ ਛਾਪੇਮਾਰੀ ਕੀਤੀ ਗਈ। ਜਿਸ ਦੌਰਾਨ ਮੁਲਜ਼ਮ ਇਕਬਾਲ ਸਿੰਘ ਆਪਣਾ ਬੈਗ ਸੁੱਟ ਕੇ ਭੱਜਣ ਵਿੱਚ ਕਾਮਯਾਬ ਹੋ ਗਿਆ। ਜਦੋਂ ਬੈਗ ਦੀ ਤਲਾਸ਼ੀ ਲਈ ਗਈ ਤਾਂ ਮੌਕੇ ਤੋਂ 6 ਕਿਲੋ ਹੈਰੋਇਨ ਸਮੇਤ 30 ਬੋਰ ਦੇ 67 ਜਿੰਦਾ ਕਾਰਤੂਸ, 2 ਮੈਗਜ਼ੀਨ ਅਤੇ 6 ਮੋਬਾਈਲ ਫੋਨ ਸਮੇਤ ਇੱਕ ਟੁੱਟਿਆ ਆਈਫੋਨ ਅਤੇ ਇੱਕ ਜੀਓ ਡੌਂਗਲ ਬਰਾਮਦ ਹੋਇਆ।
ਮੁਲਜ਼ਮਾਂ ਦੀ ਭਾਲ ਜਾਰੀ
ਪੁਲਿਸ ਨੇ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ। ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਅੰਮ੍ਰਿਤਸਰ ਦੀ ਪੁਲਿਸ ਨੇ ਨਸ਼ਾ ਤਸਕਰ ਇਕਬਾਲ ਸਿੰਘ ਵਾਸੀ ਪਿੰਡ ਜਾਫਰਪੁਰ ਜ਼ਿਲ੍ਹਾ ਗੁਰਦਾਸਪੁਰ ਦੇ ਖ਼ਿਲਾਫ਼ ਪੁਲਸ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸ.ਐਸ.ਓ.ਸੀ.) ਅੰਮ੍ਰਿਤਸਰ 'ਚ ਧਾਰਾ 21, 25, 29 ਐਨਡੀਪੀਐਸ ਤੇ ਅਸਲਾ ਐਕਟ ਸਮੇਤ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ।