ਛੱਤੀਸਗੜ੍ਹ 'ਚ18 ਦਸੰਬਰ 2024 ਨੂੰ ਗੁਰੂ ਘਾਸੀਦਾਸ ਜਯੰਤੀ ਦੇ ਮੌਕੇ 'ਤੇ ਡਰਾਈ ਡੇ ਵਜੋਂ ਘੋਸ਼ਿਤ ਕੀਤਾ ਗਿਆ ਹੈ। ਇਸ ਦਿਨ ਦੇਸੀ ਅਤੇ ਵਿਦੇਸ਼ੀ ਸ਼ਰਾਬ ਦੀਆਂ ਦੁਕਾਨਾਂ, ਐੱਫ.ਐੱਲ.8, ਸ਼ਰਾਬ ਦੀਆਂ ਦੁਕਾਨਾਂ ਸਮੇਤ ਹਰ ਤਰ੍ਹਾਂ ਦੀਆਂ ਸ਼ਰਾਬ ਦੀਆਂ ਦੁਕਾਨਾਂ ਪੂਰੀ ਤਰ੍ਹਾਂ ਬੰਦ ਰਹਿਣਗੀਆਂ।
ਸ਼ਰਾਬ ਦੀਆਂ ਦੁਕਾਨਾਂ ਰਹਿਣਗੀਆਂ ਬੰਦ
ਇਸ ਸਬੰਧੀ ਕਲੈਕਟਰ ਰਣਬੀਰ ਸ਼ਰਮਾ ਵੱਲੋਂ ਹੁਕਮ ਜਾਰੀ ਕੀਤੇ ਗਏ ਹਨ। ਜ਼ਿਲ੍ਹੇ 'ਚ ਚੱਲਦੀਆਂ ਸਾਰੀਆਂ ਸਰਕਾਰੀ ਸ਼ਰਾਬ ਦੀਆਂ ਦੁਕਾਨਾਂ 18 ਦਸੰਬਰ ਨੂੰ ਬੰਦ ਰਹਿਣਗੀਆਂ। ਇਸ ਦਿਨ ਨਾਜਾਇਜ਼ ਸ਼ਰਾਬ ਦੀ ਵਿਕਰੀ ਨਾ ਹੋਣ ਨੂੰ ਯਕੀਨੀ ਬਣਾਉਣ ਲਈ ਆਬਕਾਰੀ ਵਿਭਾਗ ਸਰਗਰਮ ਰਹੇਗਾ। ਅਜਿਹੇ ਮਾਮਲੇ 'ਚ ਸ਼ਾਮਲ ਲੋਕਾਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ।