ਜਲੰਧਰ 'ਚ ਤਿਉਹਾਰਾਂ ਦੇ ਸੀਜ਼ਨ ਦੌਰਾਨ ਲੋਕਾਂ ਦੀ ਸੁਰੱਖਿਆ ਨੂੰ ਧਿਆਨ 'ਚ ਰੱਖਦੇ ਹੋਏ ਪੁਲਿਸ ਵਲੋਂ ਸਮੇਂ-ਸਮੇਂ 'ਤੇ ਸਾਰੇ ਜਨਤਕ ਸਥਾਨਾਂ, ਬੱਸ ਸਟੈਂਡਾਂ ਅਤੇ ਰੇਲਵੇ ਸਟੇਸ਼ਨਾਂ 'ਤੇ ਚੈਕਿੰਗ ਕੀਤੀ ਜਾਂਦੀ ਹੈ। ਸ਼ੁੱਕਰਵਾਰ ਦੁਪਹਿਰ ਨੂੰ ਏ.ਸੀ.ਪੀ ਨਾਰਥ ਦਮਨਵੀਰ ਦੀ ਅਗਵਾਈ 'ਚ ਜਲੰਧਰ ਸਿਟੀ ਰੇਲਵੇ ਸਟੇਸ਼ਨ 'ਤੇ ਚੈਕਿੰਗ ਕੀਤੀ ਗਈ ਤਾਂ ਜੋ ਸ਼ਰਾਰਤੀ ਅਨਸਰਾਂ ਵੱਲੋਂ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦਾ ਨੁਕਸਾਨ ਨਾ ਪਹੁੰਚਾਇਆ ਜਾ ਸਕੇ।
ਡੌਗ ਸਕੁਐਡ ਦੀ ਮਦਦ ਨਾਲ ਕੀਤੀ ਚੈਕਿੰਗ
ਏ.ਸੀ.ਪੀ ਦਮਨਵੀਰ ਸਿੰਘ ਨੇ ਦੱਸਿਆ ਕਿ ਉਹ ਆਪਣੀ ਟੀਮ ਨਾਲ ਸਮੇਂ-ਸਮੇਂ 'ਤੇ ਚੈਕਿੰਗ ਕਰਦੇ ਰਹਿੰਦੇ ਹਨ ਤਾਂ ਜੋ ਸ਼ਰਾਰਤੀ ਅਨਸਰ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦਾ ਨੁਕਸਾਨ ਨਾ ਪਹੁੰਚਾ ਸਕਣ। ਇਸ ਸਬੰਧ ਵਿੱਚ ਅੱਜ ਵੀ ਉਹ ਚੈਕਿੰਗ ਲਈ ਡੌਗ ਸਕੁਐਡ ਨਾਲ ਸਟੇਸ਼ਨ ’ਤੇ ਪੁੱਜੇ। ਚੈਕਿੰਗ ਦੌਰਾਨ ਯਾਤਰੀਆਂ ਦੇ ਸਮਾਨ ਦੀ ਚੈਕਿੰਗ ਕੀਤੀ ਗਈ। ਇਸ ਤੋਂ ਇਲਾਵਾ ਵੇਟਿੰਗ ਰੂਮ ਵਿੱਚ ਮਸ਼ੀਨ ਅਤੇ ਡੌਗ ਸਕੁਐਡ ਦੀ ਮਦਦ ਨਾਲ ਚੈਕਿੰਗ ਕੀਤੀ ਗਈ।
ਇਸ ਚੈਕਿੰਗ ਦੌਰਾਨ ਏ.ਸੀ.ਪੀ ਦਮਨਵੀਰ ਸਿੰਘ ਦੇ ਨਾਲ ਜੀਆਰਪੀ ਅਤੇ ਥਾਣਾ ਨੰਬਰ 3 ਦੀ ਪੁਲਿਸ ਟੀਮ ਵੀ ਉਨ੍ਹਾਂ ਦੇ ਨਾਲ ਮੌਜੂਦ ਸੀ।