ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਪੈਰਾਬੋਲਿਕ ਡਰੱਗਜ਼ ਲਿਮਟਿਡ ਨਾਲ ਜੁੜੇ 1,600 ਕਰੋੜ ਰੁਪਏ ਦੇ ਕਥਿਤ ਬੈਂਕ ਧੋਖਾਧੜੀ ਦੇ ਮਾਮਲੇ ਵਿੱਚ ਸ਼ੁੱਕਰਵਾਰ ਨੂੰ ਦੇਸ਼ ਭਰ ਵਿੱਚ 17 ਥਾਵਾਂ 'ਤੇ ਤਲਾਸ਼ੀ ਲਈ। ਇਹ ਛਾਪੇ ਮਨੀ ਲਾਂਡਰਿੰਗ ਦੀ ਰੋਕਥਾਮ (PMLA) ਤਹਿਤ ਦਿੱਲੀ, ਮੁੰਬਈ, ਚੰਡੀਗੜ੍ਹ, ਪੰਚਕੂਲਾ ਅਤੇ ਅੰਬਾਲਾ ਦੇ ਟਿਕਾਣਿਆਂ 'ਤੇ ਮਾਰੇ ਗਏ।
ਤਲਾਸ਼ੀ ਮੁਹਿੰਮ ਜਾਰੀ
ਵਿਨੀਤ ਗੁਪਤਾ ਅਤੇ ਪ੍ਰਣਬ ਗੁਪਤਾ ਅਸ਼ੋਕਾ ਯੂਨੀਵਰਸਿਟੀ ਦੇ ਸਹਿ-ਸੰਸਥਾਪਕ ਵੀ ਹਨ। ਉਨ੍ਹਾਂ ਨੇ ਪਿਛਲੇ ਸਾਲ ਹੀ ਅਹੁਦਾ ਛੱਡ ਦਿੱਤਾ ਸੀ। ਈਡੀ ਦੇ ਅਧਿਕਾਰੀ ਨੇ ਕਿਹਾ ਕਿ ਏਜੰਸੀ ਦੀਆਂ ਟੀਮਾਂ ਦਿੱਲੀ, ਅੰਬਾਲਾ, ਪੰਚਕੂਲਾ, ਚੰਡੀਗੜ੍ਹ ਅਤੇ ਮੁੰਬਈ ਵਿੱਚ ਪੈਰਾਬੋਲਿਕ ਡਰੱਗਜ਼ ਅਤੇ ਇਸ ਦੇ ਅਧਿਕਾਰੀਆਂ ਦੇ ਟਿਕਾਣਿਆਂ ਦੀ ਤਲਾਸ਼ੀ ਲੈ ਰਹੀ ਹੈ। ਫਿਲਹਾਲ ਇਸ ਮਾਮਲੇ 'ਚ ਹੋਰ ਜਾਣਕਾਰੀ ਦੀ ਉਡੀਕ ਹੈ।