ਅਮਰਗੜ੍ਹ ਤੋਂ ‘ਆਪ’ ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ ਖ਼ਿਲਾਫ਼ ਕਾਰਵਾਈ ਕਰਦਿਆਂ ਈਡੀ ਨੇ 35.10 ਕਰੋੜ ਰੁਪਏ ਦੀ ਜਾਇਦਾਦ ਜ਼ਬਤ ਕਰ ਲਈ ਹੈ। ਈਡੀ ਨੇ ਇਹ ਕਾਰਵਾਈ ਬੈਂਕ ਲੋਨ ਨਾਲ ਜੁੜੇ ਮਨੀ ਲਾਂਡਰਿੰਗ ਦੇ ਮਾਮਲੇ 'ਚ ਕੀਤੀ ਹੈ। ਈਡੀ ਨੇ ਗੱਜਣਮਾਜਰਾ ਦੀ ਤਾਰਾ ਕਾਰਪੋਰੇਸ਼ਨ ਕੰਪਨੀ ਦੀ ਜਾਇਦਾਦ ਕੁਰਕ ਕੀਤੀ ਹੈ।
ਈਡੀ ਮੁਤਾਬਕ ਤਾਰਾ ਕਾਰਪੋਰੇਸ਼ਨ ਲਿਮਟਿਡ ਤੋਂ ਬੈਂਕ ਲੋਨ ਵੱਖ-ਵੱਖ ਕੰਪਨੀਆਂ ਨੂੰ ਟਰਾਂਸਫਰ ਕੀਤਾ ਗਿਆ ਸੀ। ਜਿਸ ਤੋਂ ਬਾਅਦ ਇਸਨੂੰ ਤਾਰਾ ਹੈਲਥ ਫੂਡ ਲਿਮਟਿਡ ਤੇ ਇੱਕ ਹੋਰ ਸਹਾਇਕ ਕੰਪਨੀ ਤਾਰਾ ਸੇਲਜ਼ ਲਿਮਟਿਡ 'ਚ ਜੋੜਿਆ ਗਿਆ। ਕਰਜ਼ੇ ਤੋਂ ਇਲਾਵਾ ਇਹ ਪੈਸਾ ਹੋਰ ਕੰਮਾਂ ਲਈ ਵੀ ਵਰਤਿਆ ਗਿਆ।
ਈਡੀ ਨੇ ਨਵੰਬਰ 'ਚ ਕੀਤਾ ਸੀ ਗ੍ਰਿਫ਼ਤਾਰ
ਦੱਸ ਦੇਈਏ ਕਿ ਗੱਜਣਮਾਜਰਾ ਨੂੰ ਈਡੀ ਨੇ ਨਵੰਬਰ ਮਹੀਨੇ 'ਚ ਗ੍ਰਿਫ਼ਤਾਰ ਕੀਤਾ ਸੀ। ਉਹਨਾਂ ਨੂੰ 40 ਕਰੋੜ ਰੁਪਏ ਦੇ ਪੁਰਾਣੇ ਲੈਣ-ਦੇਣ ਦੇ ਮਾਮਲੇ 'ਚ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਮਾਮਲੇ 'ਚ ਈਡੀ ਨੇ ਪਿਛਲੇ ਸਾਲ ਉਨ੍ਹਾਂ ਦੇ ਘਰ, ਦਫ਼ਤਰ ਅਤੇ ਹੋਰ ਜਾਇਦਾਦਾਂ ਦੀ ਜਾਂਚ ਕੀਤੀ ਸੀ।