ED ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸ਼ਰਾਬ ਘੁਟਾਲੇ ਦੇ ਮਾਮਲੇ ਵਿੱਚ ਇੱਕ ਵਾਰ ਫਿਰ ਸੰਮਨ ਜਾਰੀ ਕੀਤਾ ਹੈ। ਜਾਂਚ ਏਜੰਸੀ ED ਨੇ ਅਰਵਿੰਦ ਕੇਜਰੀਵਾਲ ਨੂੰ ਪੰਜਵੀਂ ਵਾਰ ਸੰਮਨ ਭੇਜਿਆ ਹੈ। ਈਡੀ ਨੇ ਇਹ ਸੰਮਨ ਭੇਜ ਕੇ ਕੇਜਰੀਵਾਲ ਨੂੰ 2 ਫਰਵਰੀ ਨੂੰ ਪੁੱਛਗਿੱਛ ਲਈ ਬੁਲਾਇਆ ਹੈ।
ED ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਭੇਜਿਆ ਸੰਮਨ
ਮੁੱਖ ਮੰਤਰੀ ਕੇਜਰੀਵਾਲ ਨੇ ED ਵੱਲੋਂ ਪਹਿਲਾਂ ਭੇਜੇ ਗਏ ਸੰਮਨ ਨੂੰ ਬਦਲੇ ਦੀ ਕਾਰਵਾਈ ਕਰਾਰ ਦਿੱਤਾ ਸੀ। ED ਨੇ ਇਸ ਤੋਂ ਪਹਿਲਾਂ ਮੁੱਖ ਮੰਤਰੀ ਕੇਜਰੀਵਾਲ ਨੂੰ 17 ਜਨਵਰੀ, 3 ਜਨਵਰੀ, 21 ਦਸੰਬਰ ਅਤੇ 2 ਨਵੰਬਰ ਨੂੰ ਸੰਮਨ ਭੇਜੇ ਸਨ। ਇਸ ਸਬੰਧੀ ਕੇਜਰੀਵਾਲ ਇੱਕ ਵਾਰ ਵੀ ਪੁੱਛਗਿੱਛ ਲਈ ਪੇਸ਼ ਨਹੀਂ ਹੋਏ।
ਚੌਥੇ ਸੰਮਨ ਦੌਰਾਨ ਕੇਜਰੀਵਾਲ ਨੇ ਕਿਹਾ ਸੀ ਕਿ ਭਾਜਪਾ ਉਸ ਨੂੰ ਗ੍ਰਿਫਤਾਰ ਕਰਨਾ ਚਾਹੁੰਦੀ ਹੈ, ਈਡੀ ਉਸ ਨੂੰ ਪੁੱਛਗਿੱਛ ਲਈ ਬੁਲਾ ਕੇ ਗ੍ਰਿਫਤਾਰ ਕਰਨਾ ਚਾਹੁੰਦੀ ਹੈ। 'ਆਪ' ਦਾ ਕਹਿਣਾ ਹੈ ਕਿ ਜੇਕਰ ਈਡੀ ਪੁੱਛਗਿੱਛ ਕਰਨਾ ਚਾਹੁੰਦੀ ਹੈ ਤਾਂ ਉਹ ਆਪਣੇ ਸਵਾਲ ਲਿਖ ਕੇ ਕੇਜਰੀਵਾਲ ਨੂੰ ਦੇ ਸਕਦੀ ਹੈ।