ਖਬਰਿਸਤਾਨ ਨੈੱਟਵਰਕ- ਈਡੀ ਨੇ ਜਲੰਧਰ ਸਮੇਤ ਕਈ ਸ਼ਹਿਰਾਂ ਵਿਚ ਨਸ਼ੇ ਦੇ ਮਾਮਲੇ ਨੂੰ ਲੈ ਕੇ ਰੇਡ ਕੀਤੀ ਹੈ। ਈ ਡੀ ਟੀਮ ਨੇ ਡਾ: ਅਮਿਤ ਬਾਂਸਲ ਦੇ 22 ਨਸ਼ਾ ਛੁਡਾਊ ਕੇਂਦਰਾਂ 'ਤੇ ਛਾਪੇਮਾਰੀ ਕੀਤੀ ਹੈ। ਇਹ ਰੇਡ ਜਲੰਧਰ, ਲੁਧਿਆਣਾ, ਬਰਨਾਲਾ, ਚੰਡੀਗੜ੍ਹ ਅਤੇ ਮੁੰਬਈ ਵਿੱਚ ਕੀਤੀ ਗਈ। ਈਡੀ ਦੀ ਟੀਮ ਸਵੇਰ ਤੋਂ ਹੀ ਲਗਾਤਾਰ ਛਾਪੇਮਾਰੀ ਕਰ ਰਹੀ ਹੈ।
ਤੁਹਾਨੂੰ ਦੱਸ ਦੇਈਏ ਕਿ ਇਹ ਮਾਮਲਾ ਪੰਜਾਬ ਦੇ 22 ਨਸ਼ਾ ਛੁਡਾਊ ਕੇਂਦਰਾਂ ਰਾਹੀਂ ਨਸ਼ਿਆਂ ਦੀ ਗੈਰ-ਕਾਨੂੰਨੀ ਵਿਕਰੀ ਅਤੇ ਇਸ ਨਾਲ ਜੁੜੇ ਡਰੱਗ ਮਨੀ ਨਾਲ ਸਬੰਧਤ ਹੈ। 7 ਮਹੀਨੇ ਪਹਿਲਾਂ, ਪੰਜਾਬ ਵਿਜੀਲੈਂਸ ਬਿਊਰੋ ਨੇ ਚੰਡੀਗੜ੍ਹ ਦੇ ਰਹਿਣ ਵਾਲੇ ਡਾ: ਅਮਿਤ ਬਾਂਸਲ ਨੂੰ ਗ੍ਰਿਫ਼ਤਾਰ ਕੀਤਾ ਸੀ।
ਅਮਿਤ ਬਾਂਸਲ 'ਤੇ 22 ਨਿੱਜੀ ਨਸ਼ਾ ਛੁਡਾਊ ਕੇਂਦਰਾਂ ਰਾਹੀਂ ਮਰੀਜ਼ਾਂ ਨੂੰ ਦਿੱਤੀਆਂ ਜਾਣ ਵਾਲੀਆਂ ਦਵਾਈਆਂ ਦੀ ਦੁਰਵਰਤੋਂ ਕਰਨ ਅਤੇ ਉਨ੍ਹਾਂ ਨੂੰ ਬਾਹਰ ਗੈਰ-ਕਾਨੂੰਨੀ ਤੌਰ 'ਤੇ ਵੇਚਣ ਦਾ ਦੋਸ਼ ਸੀ। ਇਸ ਮਾਮਲੇ ਵਿੱਚ ਲੁਧਿਆਣਾ ਦੇ ਡਰੱਗ ਇੰਸਪੈਕਟਰ ਰੂਪਪ੍ਰੀਤ ਕੌਰ ਨੂੰ ਵੀ ਸਹਿ-ਮੁਲਜ਼ਮ ਬਣਾਇਆ ਗਿਆ ਸੀ, ਜਿਸਦੀ ਗ੍ਰਿਫ਼ਤਾਰੀ ਉਸ ਸਮੇਂ ਲੰਬਿਤ ਸੀ।
ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਦੇ ਯੁੱਧ ਨਸ਼ਿਆਂ ਵਿਰੁੱਧ ਤਹਿਤ ਪਿਛਲੇ ਸਮੇਂ ਵਿਚ ਐਕਸ਼ਨ ਲੈਂਦੇ ਹੋਏ ਨਸ਼ਾ ਤਸਕਰਾਂ ਦੇ ਘਰ ਢਾਹੇ ਗਏ ਸਨ। ਪੰਜਾਬ ਨਸ਼ਾ ਮੁਕਤ ਤਹਿਤ ਪੰਜਾਬ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ।