ਖੰਨਾ ਵਿੱਚ ਕਾਂਗਰਸੀ ਆਗੂ ਰਾਜਦੀਪ ਸਿੰਘ ਦੇ ਘਰ ਅਤੇ ਦੁਕਾਨਾਂ 'ਤੇ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੀ ਟੀਮ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ। ਇਸ ਆਗੂ ਦਾ ਨਾਂ ਪਹਿਲਾਂ ਵੀ ਨਕਲੀ ਸ਼ਰਾਬ ਬਣਾਉਣ ਵਾਲੀ ਫੈਕਟਰੀ ਨਾਲ ਜੁੜਿਆ ਸੀ। ਦੱਸਿਆ ਜਾ ਰਿਹਾ ਹੈ ਕਿ ਜਲੰਧਰ ਤੋਂ ਈਡੀ ਦੀ ਟੀਮ ਸਵੇਰੇ 4 ਵਜੇ ਇਕਲਾਹੀ ਸਥਿਤ ਰਾਜਦੀਪ ਦੇ ਘਰ ਆਈ ਸੀ। ਸੂਤਰਾਂ ਦੇ ਹਵਾਲੇ ਨਾਲ ਦੱਸਿਆ ਗਿਆ ਹੈ ਕਿ ਇਹ ਜਾਂਚ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨਾਲ ਸਬੰਧਤ ਟੈਂਡਰ ਘੁਟਾਲੇ ਨਾਲ ਸਬੰਧਤ ਹੈ।