ਹਿਮਾਚਲ ਪ੍ਰਦੇਸ਼ 'ਚ ਸ਼ਨੀਵਾਰ ਦੁਪਹਿਰ ਨੂੰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਾਸ਼ਟਰੀ ਭੂਚਾਲ ਕੇਂਦਰ ਦੇ ਅਨੁਸਾਰ, ਚੰਬਾ ਵਿੱਚ ਦੁਪਹਿਰ 1:16 ਵਜੇ ਭੂਚਾਲ ਰਿਕਾਰਡ ਕੀਤਾ ਗਿਆ। ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ 'ਤੇ 3.1 ਮਾਪੀ ਗਈ ਅਤੇ ਇਸ ਦਾ ਕੇਂਦਰ ਜ਼ਮੀਨ ਦੇ ਹੇਠਾਂ 9 ਕਿਲੋਮੀਟਰ ਦੀ ਡੂੰਘਾਈ 'ਤੇ ਸੀ। ਹਾਲਾਂਕਿ, ਭੂਚਾਲ ਕਾਰਨ ਕਿਸੇ ਤਰ੍ਹਾਂ ਦੇ ਨੁਕਸਾਨ ਦੀ ਸੂਚਨਾ ਨਹੀਂ ਹੈ। ਇਸ ਤੋਂ ਦੋ ਦਿਨ ਪਹਿਲਾਂ ਦਿੱਲੀ-ਐਨਸੀਆਰ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਸਨ।
11 ਜਨਵਰੀ ਨੂੰ, ਭਾਰਤ ਤੇ ਪਾਕਿਸਤਾਨ ਦੇ ਕਈ ਸ਼ਹਿਰਾਂ ਵਿੱਚ -6 ਤੀਬਰਤਾ ਦਾ ਭੂਚਾਲ ਮਹਿਸੂਸ ਕੀਤਾ ਗਿਆ, ਜਿਸਦਾ ਕੇਂਦਰ ਗੁਆਂਢੀ ਅਫਗਾਨਿਸਤਾਨ ਦੇ ਹਿੰਦੂਕੁਸ਼ ਖੇਤਰ ਵਿੱਚ ਸੀ। ਅਫਗਾਨਿਸਤਾਨ ਭੂਚਾਲ ਦੇ ਝਟਕੇ ਦਿੱਲੀ-ਐਨਸੀਆਰ, ਕਸ਼ਮੀਰ ਅਤੇ ਪੰਜਾਬ ਵਿੱਚ ਵੀ ਮਹਿਸੂਸ ਕੀਤੇ ਗਏ। ਵੀਰਵਾਰ ਨੂੰ ਦੁਪਹਿਰ 2:20 ਵਜੇ ਆਏ 6 ਦੀ ਤੀਬਰਤਾ ਵਾਲੇ ਭੂਚਾਲ ਦਾ ਕੇਂਦਰ ਹਿੰਦੂਕੁਸ਼ ਖੇਤਰ 'ਚ 213 ਕਿਲੋਮੀਟਰ ਦੀ ਡੂੰਘਾਈ 'ਤੇ ਸੀ।