ਚੰਡੀਗੜ੍ਹ ਵਿਚ ਭੂਚਾਲ ਦੇ ਝਟਕੇ ਮਹਿਸੂਸ ਹੋਣ ਦੀ ਜਾਣਕਾਰੀ ਮਿਲੀ ਹੈ। ਦਿੱਲੀ-ਐਨ ਸੀ ਆਰ ਵਿਚ ਵੀ ਭੂਚਾਲ ਦੀ ਖਬਰ ਹੈ।
ਪਾਕਿਸਤਾਨ 'ਚ ਵੀ ਭੂਚਾਲ
ਰਿਪੋਰਟ ਮੁਤਾਬਕ ਪਾਕਿਸਤਾਨ ਦੇ ਕਈ ਹਿੱਸਿਆਂ ਵਿਚ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਦੇ ਝਟਕੇ ਕਾਫੀ ਦੇਰ ਤੱਕ ਮਹਿਸੂਸ ਕੀਤੇ ਗਏ। ਪਾਕਿਸਤਾਨ ਵਿਚ ਭੂਚਾਲ ਦੀ ਤੀਬਰਤਾ 6.1 ਮਾਪੀ ਗਈ।
ਜੰਮੂ-ਕਸ਼ਮੀਰ ਚ ਵੀ ਤੇਜ਼ ਝਟਕੇ
ਦੱਸ ਦੇਈਏ ਕਿ ਜੰਮੂ ਕਸ਼ਮੀਰ ਦੇ ਪੁੰਛ ਵਿਚ ਵੀ ਭੂਚਾਲ ਨਾਲ ਧਰਤੀ ਕੰਬ ਗਈ। ਦੱਸਿਆ ਜਾ ਰਿਹਾ ਹੈ ਕਿ 30 ਸੈਕਿੰਡ ਤੱਕ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ।