ਭਾਰਤ ਤੇ ਬੰਗਲਾਦੇਸ਼ 'ਚ ਸ਼ਨੀਵਾਰ ਸਵੇਰੇ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ। ਬੰਗਲਾਦੇਸ਼ ਵਿੱਚ ਸਵੇਰੇ 9.05 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ 'ਤੇ ਇਸ ਦੀ ਤੀਬਰਤਾ 5.6 ਦਰਜ ਕੀਤੀ ਗਈ। ਭੂਚਾਲ ਦਾ ਕੇਂਦਰ 10 ਕਿਲੋਮੀਟਰ ਦੀ ਡੂੰਘਾਈ 'ਤੇ ਸੀ।
ਭਾਰਤ ਦੇ ਉੱਤਰੀ ਖੇਤਰ ਲੱਦਾਖ 'ਚ ਸ਼ਨੀਵਾਰ ਸਵੇਰੇ ਧਰਤੀ ਕੰਬ ਗਈ। ਰਿਕਟਰ ਪੈਮਾਨੇ 'ਤੇ ਇਸ ਦੀ ਤੀਬਰਤਾ 3.4 ਮਾਪੀ ਗਈ। ਹਾਲਾਂਕਿ ਇਨ੍ਹਾਂ ਦੋਹਾਂ ਥਾਵਾਂ ਤੋਂ ਭੂਚਾਲ ਕਾਰਨ ਕਿਸੇ ਜਾਨੀ ਜਾਂ ਮਾਲੀ ਨੁਕਸਾਨ ਦੀ ਅਜੇ ਤੱਕ ਕੋਈ ਸੂਚਨਾ ਨਹੀਂ ਮਿਲੀ ਹੈ।