ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਸਕੂਲ ਆਫ ਐਮੀਨੈਂਸ ਡੇਰਾਬਸੀ ਅਤੇ ਆਈ.ਟੀ.ਆਈ.ਲਾਲੜੂ ਦਾ ਦੌਰਾ ਕੀਤਾ। ਇਸ ਦੌਰੇ ਦੌਰਾਨ ਉਨ੍ਹਾਂ ਸਕੂਲ ਆਫ਼ ਐਮੀਨੈਂਸ ਡੇਰਾਬਸੀ ਵਿਖੇ ਵਿਦਿਆਰਥੀਆਂ, ਅਧਿਆਪਕਾਂ ਅਤੇ ਮਿਡ-ਡੇ-ਮੀਲ ਸਟਾਫ਼ ਨਾਲ ਮੁਲਾਕਾਤ ਕੀਤੀ ਅਤੇ ਸਕੂਲ ਸਬੰਧੀ ਜਾਣਕਾਰੀ ਹਾਸਲ ਕੀਤੀ | ਉਨ੍ਹਾਂ ਵਿਦਿਆਰਥੀਆਂ ਨੂੰ ਆਪਣੇ ਭਵਿੱਖ ਦੇ ਟੀਚਿਆਂ ਨੂੰ ਪ੍ਰਾਪਤ ਕਰਨ ਲਈ ਸਮਾਂ ਸਾਰਣੀ ਬਣਾ ਕੇ ਸਖ਼ਤ ਮਿਹਨਤ ਕਰਨ ਦੀ ਸਲਾਹ ਦਿੱਤੀ।
ਸਿੱਖਿਆ ਮੰਤਰੀ ਨੇ ਸਕੂਲ ਮੁਖੀਆਂ ਨੂੰ ਹਦਾਇਤ ਕੀਤੀ ਕਿ ਉਹ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਸਮਾਜਿਕ ਬੁਰਾਈਆਂ ਬਾਰੇ ਵੀ ਜਾਗਰੂਕ ਕਰਨ ਤਾਂ ਜੋ ਸਾਡੇ ਵਿਦਿਆਰਥੀ ਚੰਗੇ ਨਾਗਰਿਕ ਬਣ ਕੇ ਆਪਣਾ ਅਤੇ ਆਪਣੇ ਮਾਪਿਆਂ ਦਾ ਨਾਮ ਰੌਸ਼ਨ ਕਰ ਸਕਣ। ਇਸ ਮੌਕੇ ਉਨ੍ਹਾਂ ਸਕੂਲ ਵਿੱਚ ਬਣ ਰਹੇ ਨਵੇਂ ਕਮਰਿਆਂ, ਖੇਡ ਮੈਦਾਨ, ਟਾਇਲਟ, ਲਾਇਬ੍ਰੇਰੀ ਅਤੇ ਲੈਬ ਦਾ ਨਿਰੀਖਣ ਵੀ ਕੀਤਾ।
ਇਸ ਤੋਂ ਬਾਅਦ ਕੈਬਨਿਟ ਮੰਤਰੀ ਨੇ ਆਈ.ਟੀ.ਆਈ ਲਾਲੜੂ ਦਾ ਦੌਰਾ ਵੀ ਕੀਤਾ। ਜਿੱਥੇ ਉਨ੍ਹਾਂ ਆਈ.ਟੀ.ਆਈ ਦੀਆਂ ਵੱਖ-ਵੱਖ ਵਰਕਸ਼ਾਪਾਂ ਦਾ ਨਿਰੀਖਣ ਕੀਤਾ ਅਤੇ ਵਿਦਿਆਰਥੀਆਂ ਨਾਲ ਮੁਲਾਕਾਤ ਕੀਤੀ। ਇਸ ਮੌਕੇ ਉਨ੍ਹਾਂ ਆਈ.ਟੀ.ਆਈ ਦੇ ਟਰੇਨਰ ਨਾਲ ਗੱਲਬਾਤ ਕਰਦਿਆਂ ਵਿਦਿਆਰਥੀਆਂ ਦੀ ਪਲੇਸਮੈਂਟ ਵੱਲ ਵਿਸ਼ੇਸ਼ ਧਿਆਨ ਦੇਣ ਦੀ ਹਦਾਇਤ ਕੀਤੀ |