ਖ਼ਬਰਿਸਤਾਨ ਨੈੱਟਵਰਕ- 15 ਅਗਸਤ ਵਾਲੇ ਦਿਨ ਝਾਰਖੰਡ ਦੇ ਸਿੱਖਿਆ ਮੰਤਰੀ ਰਾਮਦਾਸ ਸੋਰੇਨ ਦਾ ਦਿਹਾਂਤ ਹੋ ਗਿਆ। ਉਨ੍ਹਾਂ ਦਾ ਕਈ ਦਿਨਾਂ ਤੋਂ ਦਿੱਲੀ ਦੇ ਇਕ ਹਸਪਤਾਲ ਵਿਚ ਇਲਾਜ ਚੱਲ ਰਿਹਾ ਸੀ। ਰਾਮਦਾਸ ਸੋਰੇਨ 2 ਅਗਸਤ ਨੂੰ ਆਪਣੇ ਘਰ ਦੇ ਬਾਥਰੂਮ ਵਿਚ ਡਿਗ ਗਏ ਸਨ। ਇਸ ਤੋਂ ਬਾਅਦ, ਉਨ੍ਹਾਂ ਨੂੰ ਇਲਾਜ ਲਈ ਜਮਸ਼ੇਦਪੁਰ ਤੋਂ ਦਿੱਲੀ ਹਵਾਈ ਜਹਾਜ਼ ਰਾਹੀਂ ਲਿਜਾਇਆ ਗਿਆ ਸੀ।
62 ਸਾਲਾ ਦੇ ਸਨ ਰਾਮਦਾਸ ਸੋਰੇਨ
ਰਾਮਦਾਸ ਸੋਰੇਨ ਪੂਰਬੀ ਸਿੰਘਭੂਮ ਦੇ ਘਾਟਸੀਲਾ ਤੋਂ ਵਿਧਾਇਕ ਸਨ। ਉਨ੍ਹਾਂ ਨੂੰ ਜੇ.ਐਮ.ਐਮ. ਲਈ ਪੂਰਬੀ ਸਿੰਘਭੂਮ ਤੋਂ ਦੂਜਾ ਸਭ ਤੋਂ ਵੱਡਾ ਨੇਤਾ ਕਿਹਾ ਜਾਂਦਾ ਹੈ। ਬਾਥਰੂਮ ਵਿੱਚ ਡਿੱਗਣ ਤੋਂ ਬਾਅਦ ਉਨ੍ਹਾਂ ਦੀ ਹਾਲਤ ਨਾਜ਼ੁਕ ਹੋ ਗਈ ਸੀ। ਜਾਂਚ ਵਿੱਚ ਪਤਾ ਲੱਗਾ ਕਿ ਬਾਥਰੂਮ ਵਿੱਚ ਡਿੱਗਣ ਕਾਰਨ ਉਨ੍ਹਾਂ ਦੇ ਸਿਰ ਵਿੱਚ ਗੰਭੀਰ ਸੱਟ ਲੱਗੀ ਸੀ, ਜਿਸ ਕਾਰਨ ਦਿਮਾਗ ਵਿੱਚ ਖੂਨ ਜੰਮ ਗਿਆ ਸੀ ਅਤੇ ਕਲੋਟ ਬਣ ਗਿਆ ਸੀ। ਡਾਕਟਰਾਂ ਨੇ ਤੁਰੰਤ ਉਨ੍ਹਾਂ ਨੂੰ ਆਈਸੀਯੂ ਵਿੱਚ ਤਬਦੀਲ ਕਰ ਦਿੱਤਾ, ਪਰ ਉਨ੍ਹਾਂ ਦੀ ਹਾਲਤ ਲਗਾਤਾਰ ਵਿਗੜਦੀ ਜਾ ਰਹੀ ਸੀ ਅਤੇ ਬਲੱਡ ਪ੍ਰੈਸ਼ਰ ਲਗਾਤਾਰ ਡਿੱਗ ਰਿਹਾ ਸੀ।ਦਿੱਲੀ ਵਿਚ ਲਗਾਤਾਰ ਇਲਾਜ ਚੱਲ ਰਿਹਾ ਸੀ। ਪਰ ਉਨ੍ਹਾਂ ਦੀ ਜਾਨ ਨਹੀਂ ਬਚਾਈ ਜਾ ਸਕੀ ਤੇ ਉਨ੍ਹਾਂ ਨੇ ਦਿੱਲੀ ਵਿਚ ਆਖਰੀ ਸਾਹ ਲਏ। ਇਸ ਤੋਂ ਬਾਅਦ ਸੂਬੇ ਵਿਚ ਸੋਗ ਦੀ ਲਹਿਰ ਦੌੜ ਗਈ।