ਕਸ਼ਮੀਰ ਵਿਚ ਸਿੱਖਿਆ ਵਿਭਾਗ ਨੇ ਸਕੂਲਾਂ ਵਿੱਚ ਬੱਚਿਆਂ ਲਈ ਛੁੱਟੀਆਂ ਦਾ ਐਲਾਨ ਕਰ ਦਿੱਤਾ ਹੈ। ਜਾਰੀ ਹੁਕਮਾਂ ਅਨੁਸਾਰ 10 ਦਸੰਬਰ ਤੋਂ 5ਵੀਂ ਜਮਾਤ ਤੱਕ ਛੁੱਟੀਆਂ ਹੋਣਗੀਆਂ ਜਦਕਿ 16 ਦਸੰਬਰ ਤੋਂ 6ਵੀਂ ਤੋਂ 12ਵੀਂ ਜਮਾਤ ਤੱਕ ਦੇ ਬੱਚਿਆਂ ਨੂੰ ਛੁੱਟੀਆਂ ਹੋਣਗੀਆਂ। ਦੱਸ ਦੇਈਏ ਕਿ ਕਸ਼ਮੀਰ 'ਚ ਵਧਦੀ ਠੰਡ ਕਾਰਨ ਇਨ੍ਹਾਂ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ।
ਸਕੂਲ 28 ਫਰਵਰੀ ਤੱਕ ਬੰਦ ਰਹਿਣਗੇ
ਸਕੂਲ ਸਿੱਖਿਆ ਵਿਭਾਗ ਨੇ ਹੁਕਮਾਂ ਵਿੱਚ ਕਿਹਾ ਹੈ ਕਿ ਪੰਜਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਦੀਆਂ ਛੁੱਟੀਆਂ 10 ਦਸੰਬਰ ਤੋਂ 28 ਫਰਵਰੀ ਤੱਕ ਅਤੇ ਛੇਵੀਂ ਜਮਾਤ ਤੋਂ 12ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਲਈ 16 ਦਸੰਬਰ ਤੋਂ 28 ਫਰਵਰੀ ਤੱਕ ਛੁੱਟੀਆਂ ਹੋਣਗੀਆਂ। ਸਰਕਾਰੀ ਹਾਈ ਅਤੇ ਹਾਇਰ ਸੈਕੰਡਰੀ ਸਕੂਲਾਂ ਦਾ ਸਟਾਫ਼ 10ਵੀਂ, 11ਵੀਂ ਅਤੇ 12ਵੀਂ ਜਮਾਤ ਦੀਆਂ ਹੋਣ ਵਾਲੀਆਂ ਬੋਰਡ ਪ੍ਰੀਖਿਆਵਾਂ ਦੀ ਤਿਆਰੀ ਲਈ 10 ਫਰਵਰੀ ਨੂੰ ਮੁੱਖ ਦਫ਼ਤਰ ਵਿਖੇ ਮੌਜੂਦ ਰਹੇਗਾ।
ਛੁੱਟੀਆਂ ਦੌਰਾਨ ਅਧਿਆਪਕ ਕਰਨਗੇ ਗਾਈਡ
ਸਿੱਖਿਆ ਵਿਭਾਗ ਨੇ ਅੱਗੇ ਕਿਹਾ ਕਿ ਸਾਰੇ ਅਧਿਆਪਕ ਛੁੱਟੀਆਂ ਦੌਰਾਨ ਵਿਦਿਆਰਥੀਆਂ ਨੂੰ ਆਨਲਾਈਨ ਗਾਈਡ ਕਰਦੇ ਰਹਿਣਗੇ। ਇਹ ਵੀ ਹਦਾਇਤ ਕੀਤੀ ਗਈ ਕਿ ਸੰਸਥਾਵਾਂ ਦੇ ਮੁਖੀਆਂ ਜਾਂ ਅਕਾਦਮਿਕ ਸਟਾਫ਼ ਵੱਲੋਂ ਕਿਸੇ ਵੀ ਤਰ੍ਹਾਂ ਦੀ ਕੁਤਾਹੀ ਲਈ ਨਿਯਮਾਂ ਤਹਿਤ ਸਖ਼ਤ ਕਾਰਵਾਈ ਕੀਤੀ ਜਾਵੇਗੀ।