ਸਿੱਖਿਆ ਵਿਭਾਗ ਪੰਜਾਬ ਨੇ ਕਰਮਚਾਰੀਆਂ ਨੂੰ ਜਾਰੀ ਕੀਤੇ ਨਵੇਂ ਹੁਕਮ, ਉਲੰਘਣਾ ਕਰਨ 'ਤੇ ਹੋਵੇਗੀ ਕਾਰਵਾਈ
ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਸਾਰੇ ਜ਼ਿਲ੍ਹਿਆਂ ਦੇ ਸਿੱਖਿਆ ਅਧਿਕਾਰੀਆਂ ਨੂੰ ਇਕ ਪੱਤਰ ਜਾਰੀ ਕੀਤਾ ਹੈ। ਇਸ ਪੱਤਰ ਵਿੱਚ ਝੋਨੇ ਦੀ ਪਰਾਲੀ ਅਤੇ ਕਣਕ ਦੇ ਨਾੜ ਨੂੰ ਸਾੜਨ ਤੋਂ ਰੋਕਣ ਲਈ ਠੋਸ ਕਦਮ ਚੁੱਕਣ ਲਈ ਕਿਹਾ ਗਿਆ ਹੈ। ਹਵਾ ਦੀ ਗੁਣਵੱਤਾ ਨੂੰ ਸੁਧਾਰਨ ਅਤੇ ਪ੍ਰਦੂਸ਼ਣ ਨੂੰ ਰੋਕਣ ਲਈ ਅਧਿਕਾਰੀਆਂ ਨੂੰ ਇਹ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।

ਸਿੱਖਿਆ ਵਿਭਾਗ ਨੇ ਲਿਖਿਆ ਹੈ ਕਿ ਜੋ ਵੀ ਕਰਮਚਾਰੀ ਜੋ ਖੇਤੀ ਵੀ ਕਰਦਾ ਹੈ, ਉਹ ਆਪਣੇ ਖੇਤਾਂ ਵਿੱਚ ਪਰਾਲੀ, ਨਾੜ ਆਦਿ ਨੂੰ ਨਾ ਸਾੜਨ ਨੂੰ ਯਕੀਨੀ ਬਣਾਏ। ਇਸ ਦੇ ਨਾਲ ਹੀ ਕਰਮਚਾਰੀਆਂ ਨੂੰ ਚਾਹੀਦਾ ਹੈ ਕਿ ਉਹ ਲੋਕਾਂ ਨੂੰ ਪਰਾਲੀ ਆਦਿ ਸਾੜਨ ਦੇ ਮਾੜੇ ਪ੍ਰਭਾਵਾਂ ਅਤੇ ਨੁਕਸਾਨਾਂ ਬਾਰੇ ਦੱਸ ਕੇ ਉਨ੍ਹਾਂ ਨੂੰ ਖੇਤਾਂ ਵਿੱਚ ਅੱਗ ਨਾ ਲਗਾਉਣ ਲਈ ਪ੍ਰੇਰਿਤ ਕਰਨ।
ਇਸ ਦੇ ਨਾਲ ਹੀ ਜੇਕਰ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਜਾਂ ਵਿਗਿਆਨ ਅਤੇ ਵਾਤਾਵਰਨ ਵਿਭਾਗ ਦੇ ਹੁਕਮਾਂ ਦੀ ਉਲੰਘਣਾ ਕਰਕੇ ਪਰਾਲੀ ਜਾਂ ਫ਼ਸਲੀ ਰਹਿੰਦ-ਖੂੰਹਦ ਨੂੰ ਸਾੜਿਆ ਜਾ ਰਿਹਾ ਹੈ ਤਾਂ ਕਰਮਚਾਰੀ ਵੱਲੋਂ ਇਸ ਸਬੰਧੀ ਸਬੰਧਤ ਅਥਾਰਟੀ ਦੇ ਧਿਆਨ ਵਿੱਚ ਲਿਆਂਦਾ ਜਾਵੇ। ਇਸ ਦੇ ਨਾਲ ਹੀ ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰਨ ਵਾਲੇ ਕਰਮਚਾਰੀਆਂ/ਅਧਿਆਪਕਾਂ ਵਿਰੁੱਧ ਕਾਰਵਾਈ ਕੀਤੀ ਜਾਵੇਗੀ।
'Education department','School education department','strict instructions','Stubble Burning'