ਖਬਰਿਸਤਾਨ ਨੈੱਟਵਰਕ, ਨਾਭਾ - ਪੰਜਾਬ 'ਚ ਸਿੱਖਿਆ ਨੂੰ ਲੈ ਪੰਜਾਬ ਸਰਕਾਰ ਕਾਫੀ ਹਲਚਲ 'ਚ ਨਜ਼ਰ ਆ ਰਹੀ ਹੈ। ਆਏ ਦਿਨ ਮੁਖ ਮੰਤਰੀ ਭਗਵੰਤ ਮਾਨ ਵਲੋਂ ਪੰਜਾਬ ਦੇ ਸਰਕਾਰੀ ਸਕੂਲਾਂ ਅਤੇ ਉਨਾਂ 'ਚ ਪੜ੍ਹ ਰਹੇ ਵਿਦਿਆਰਥੀਆਂ ਲਈ ਵੱਡੇ ਐਲਾਨ ਵੀ ਕੀਤੇ ਜਾ ਰਹੇ ਨੇ। ਇਸੇ ਦੌਰਾਨ ਪੰਜਾਬ ਸਰਕਾਰ ਵਲੋਂ ਪੰਜਾਬ ਭਰ ਦੇ ਸਰਕਾਰੀ ਸਕੂਲਾਂ ਵਿੱਚ ਬਿਹਤਰ ਸਿੱਖਿਆ ਪ੍ਰਦਾਨ ਕਰਨ ਅਤੇ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਹੋਰ ਸਹੂਲਤਾਂ ਮੁਹਈਆ ਕਰਵਾਈਆਂ ਜਾ ਰਹੀਆਂ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਲਈ ਸਿੱਖਿਆ ਵਿਭਾਗ ਨੂੰ ਦਿਸ਼ਾ-ਨਿਰਦੇਸ਼ ਵੀ ਦਿੱਤੇ ਹਨ ਕਿ ਸਰਕਾਰੀ ਸਕੂਲਾਂ ਦਾ ਪੱਧਰ ਪ੍ਰਾਈਵੇਟ ਸਕੂਲਾਂ ਦੇ ਬਰਾਬਰ ਕਰਨ ਲਈ ਹਰ ਸੰਭਵ ਕੰਮ ਕੀਤਾ ਜਾਵੇ।
ਇਸੇ ਦੇ ਤਹਿਤ ਅੱਜ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਨਾਭਾ ਦੇ ਸਰਕਾਰੀ ਸਕੂਲ ਦਾ ਦੌਰਾ ਕਰਕੇ ਸਕੂਲ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਸਕੂਲ ਪ੍ਰਬੰਧਕਾਂ ਨੇ ਉਨ੍ਹਾਂ ਦਾ ਸਵਾਗਤ ਕੀਤਾ, ਸਿੱਖਿਆ ਮੰਤਰੀ ਨੇ ਸਕੂਲ ਦੀ ਇਮਾਰਤ ਦਾ ਨਿਰੀਖਣ ਕੀਤਾ, ਉਨ੍ਹਾਂ ਸਕੂਲ ਵਿੱਚ ਬਣੀ ਲਾਇਬ੍ਰੇਰੀ ਅਤੇ ਖੇਡ ਮੈਦਾਨ ਦਾ ਜਾਇਜ਼ਾ ਵੀ ਲਿਆ।
ਖਬਰਿਸਤਾਨ ਪੰਜਾਬੀ ਨਾਲ ਜੁੜਨ ਲਈ ਕਲਿੱਕ ਕਰੋ
https://chat.whatsapp.com/IYWIxWuOGlq3AzG0mGNpz0