ਚੋਣ ਕਮਿਸ਼ਨ ਨੇ 6 ਰਾਜਾਂ ਦੇ ਗ੍ਰਹਿ ਸਕੱਤਰਾਂ ਨੂੰ ਹਟਾ ਦਿੱਤਾ ਹੈ। ਇਸ ਵਿੱਚ ਗੁਜਰਾਤ, ਯੂ ਪੀ, ਬਿਹਾਰ, ਹਿਮਾਚਲ, ਉੱਤਰਾਖੰਡ ਤੇ ਝਾਰਖੰਡ ਵਰਗੇ ਰਾਜ ਸ਼ਾਮਲ ਹਨ। ਇਸ ਦੇ ਨਾਲ ਹੀ ਪੱਛਮੀ ਬੰਗਾਲ ਦੇ ਪੁਲਸ ਮੁਖੀ ਨੂੰ ਹਟਾਉਣ ਦੇ ਹੁਕਮ ਵੀ ਦਿੱਤੇ ਗਏ ਹਨ।ਇਹ ਫੈਸਲਾ ਸੋਮਵਾਰ ਦੁਪਹਿਰ ਨੂੰ ਰਾਜੀਵ ਕੁਮਾਰ ਦੀ ਪ੍ਰਧਾਨਗੀ ਹੇਠ ਚੋਣ ਕਮਿਸ਼ਨਰਾਂ ਗਿਆਨੇਸ਼ ਕੁਮਾਰ ਅਤੇ ਸੁਖਬੀਰ ਸਿੰਘ ਸੰਧੂ ਦਰਮਿਆਨ ਹੋਈ ਮੀਟਿੰਗ ਤੋਂ ਬਾਅਦ ਲਿਆ ਗਿਆ।
ਇਸ ਕਾਰਣ ਅਧਿਕਾਰੀਆਂ ਨੂੰ ਹਟਾਇਆ
ਦਰਅਸਲ, ਜਿਨ੍ਹਾਂ ਰਾਜਾਂ ਦੇ ਅਧਿਕਾਰੀਆਂ ਨੂੰ ਹਟਾਇਆ ਗਿਆ ਹੈ, ਉਨ੍ਹਾਂ ਕੋਲ ਦੋ ਚਾਰਜ ਸਨ। ਜੋ ਚੋਣਾਂ ਦੌਰਾਨ ਨਿਰਪੱਖਤਾ, ਕਾਨੂੰਨ ਵਿਵਸਥਾ ਅਤੇ ਸੁਰੱਖਿਆ ਬਲਾਂ ਦੀ ਤਾਇਨਾਤੀ ਨਾਲ ਸਮਝੌਤਾ ਕਰ ਸਕਦੇ ਸਨ, ਜਿਸ ਕਾਰਨ ਉਨ੍ਹਾਂ ਨੂੰ ਹਟਾ ਦਿੱਤਾ ਗਿਆ ਹੈ।
ਪੱਛਮੀ ਬੰਗਾਲ ਦੇ ਡੀਜੀਪੀ ਨੂੰ ਹਟਾ ਦਿੱਤਾ ਗਿਆ
ਚੋਣ ਕਮਿਸ਼ਨ ਨੇ ਪੱਛਮੀ ਬੰਗਾਲ ਦੇ ਡੀਜੀਪੀ ਰਾਜੀਵ ਕੁਮਾਰ ਨੂੰ ਵੀ ਹਟਾ ਦਿੱਤਾ ਹੈ। ਇਸ ਤੋਂ ਪਹਿਲਾਂ ਵੀ ਚੋਣ ਕਮਿਸ਼ਨ ਨੇ ਡੀ.ਜੀ.ਪੀ. ਨੂੰ 2016 ਦੀਆਂ ਵਿਧਾਨ ਸਭਾ ਅਤੇ 2019 ਦੀਆਂ ਲੋਕ ਸਭਾ ਚੋਣਾਂ ਦੌਰਾਨ ਵੀ ਅਜਿਹਾ ਹੀ ਕੀਤਾ ਸੀ।