ਚੋਣ ਕਮਿਸ਼ਨ ਨੇ ਜਲੰਧਰ ਜ਼ਿਮਨੀ ਚੋਣ ਨੂੰ ਧਿਆਨ 'ਚ ਰੱਖਦਿਆਂ ਗੈਂਗਸਟਰ ਦਿਲਜੀਤ ਸਿੰਘ ਭਾਨਾ ਦੀ ਰਿਹਾਈ ਰੱਦ ਕਰਨ ਦੇ ਹੁਕਮ ਦਿੱਤੇ ਹਨ। ਗੈਂਗਸਟਰ ਭਾਨਾ ਦੀ ਰਿਹਾਈ ਨੂੰ ਲੈ ਕੇ ਭਾਜਪਾ ਅਤੇ ਕਾਂਗਰਸ ਨੇ ਚੋਣ ਕਮਿਸ਼ਨ ਨੂੰ ਸ਼ਿਕਾਇਤ ਕੀਤੀ ਸੀ। ਜਿਸ ਤੋਂ ਬਾਅਦ ਇਹ ਕਾਰਵਾਈ ਕੀਤੀ ਗਈ ਹੈ।
ਚੋਣਾਂ ਨੂੰ ਸੁਚਾਰੂ ਢੰਗ ਨਾਲ ਕਰਵਾਉਣ ਲਈ ਲਿਆ ਇਹ ਫੈਸਲਾ
ਚੋਣ ਕਮਿਸ਼ਨ ਨੇ ਹਦਾਇਤ ਕੀਤੀ ਹੈ ਕਿ ਚੋਣ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਅਤੇ ਪ੍ਰਾਪਤ ਸ਼ਿਕਾਇਤਾਂ ਦੇ ਮੱਦੇਨਜ਼ਰ ਜਲੰਧਰ ਪੱਛਮੀ ਉਪ ਚੋਣ ਪ੍ਰਕਿਰਿਆ ਦੇ ਮੁਕੰਮਲ ਹੋਣ ਤੱਕ ਦਲਜੀਤ ਸਿੰਘ ਭਾਨਾ ਦੀ ਪੈਰੋਲ ਰੱਦ ਕਰ ਦਿੱਤੀ ਜਾਵੇ।
ਕਤਲ ਦੇ ਦੋਸ਼ ਵਿੱਚ ਜੇਲ੍ਹ ਵਿੱਚ ਬੰਦ ਹੈ ਗੈਂਗਸਟਰ ਭਾਨਾ
ਦੱਸ ਦੇਈਏ ਕਿ ਗੈਂਗਸਟਰ ਭਾਨਾ ਕਈ ਕਤਲਾਂ ਦੇ ਮਾਮਲੇ ਵਿੱਚ ਜੇਲ੍ਹ ਵਿੱਚ ਬੰਦ ਹੈ। ਅਦਾਲਤ ਨੇ ਕੁਝ ਦਿਨ ਪਹਿਲਾਂ ਉਸ ਨੂੰ ਜ਼ਮਾਨਤ ਦੇ ਦਿੱਤੀ ਸੀ। ਜਿਸ ਤੋਂ ਬਾਅਦ ਭਾਜਪਾ ਅਤੇ ਕਾਂਗਰਸ ਨੇ ਇਤਰਾਜ਼ ਪ੍ਰਗਟਾਇਆ ਸੀ। ਭਾਜਪਾ ਨੇ ਕਿਹਾ ਕਿ ਭਾਣਾ ਵੋਟਰਾਂ ਨੂੰ ਧਮਕਾ ਰਿਹਾ ਹੈ, ਜਿਸ ਕਾਰਨ ਦੂਜੀਆਂ ਪਾਰਟੀਆਂ ਨੂੰ ਨੁਕਸਾਨ ਹੋ ਰਿਹਾ ਹੈ। ਇਸ ਸਬੰਧੀ ਭਾਜਪਾ ਨੇ ਸ਼ਿਕਾਇਤ ਦਰਜ ਕਰਵਾਈ ਸੀ।