ਚੋਣ ਕਮਿਸ਼ਨ ਨੇ ਲੁਧਿਆਣਾ ਤੋਂ ਸੰਸਦ ਮੈਂਬਰ ਰਾਜਾ ਵੜਿੰਗ ਦੀ ਪਤਨੀ ਤੇ ਗਿੱਦੜਬਾਹਾ ਤੋਂ ਕਾਂਗਰਸੀ ਉਮੀਦਵਾਰ ਅੰਮ੍ਰਿਤਾ ਵੜਿੰਗ ਨੂੰ ਨੋਟਿਸ ਜਾਰੀ ਕੀਤਾ ਹੈ। ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਦੀਪ ਸਿੰਘ ਢਿੱਲੋਂ ਨੇ ਉਨ੍ਹਾਂ ਖ਼ਿਲਾਫ਼ ਰਿਟਰਨਿੰਗ ਅਫ਼ਸਰ ਕੋਲ ਸ਼ਿਕਾਇਤ ਕੀਤੀ ਸੀ। ਜਿਸ ਤੋਂ ਬਾਅਦ ਉਨ੍ਹਾਂ ਨੂੰ ਨੋਟਿਸ ਜਾਰੀ ਕਰਕੇ 24 ਘੰਟਿਆਂ ਅੰਦਰ ਜਵਾਬ ਮੰਗਿਆ ਗਿਆ ਹੈ।
ਗਲਤ ਪੋਸਟਰ ਲਗਾਉਣ ਨਾਲ ਜੁੜਿਆ ਹੈ ਮਾਮਲਾ
'ਆਪ' ਉਮੀਦਵਾਰ ਹਰਦੀਪ ਸਿੰਘ ਨੇ ਅੰਮ੍ਰਿਤਾ ਵੜਿੰਗ ਖਿਲਾਫ ਸ਼ਿਕਾਇਤ ਦਰਜ ਕਰਵਾਈ ਹੈ ਕਿ ਉਨ੍ਹਾਂ ਦੇ ਗਲਤ ਤਰ੍ਹਾਂ ਦੇ ਪੋਸਟਰ ਲਗਾਏ ਗਏ ਹਨ, ਜੋ ਉਨ੍ਹਾਂ ਦੇ ਅਕਸ ਨੂੰ ਖਰਾਬ ਕਰ ਰਹੇ ਹਨ। ਇਸ 'ਤੇ ਕਾਰਵਾਈ ਕਰਦੇ ਹੋਏ ਚੋਣ ਕਮਿਸ਼ਨ ਨੇ ਅੰਮ੍ਰਿਤਾ ਵੜਿੰਗ ਨੂੰ ਨੋਟਿਸ ਭੇਜ ਕੇ ਜਵਾਬ ਮੰਗਿਆ ਹੈ।
ਕਾਂਗਰਸ ਵੀ ਹਰਦੀਪ ਖਿਲਾਫ ਕਰ ਚੁੱਕੀ ਹੈ ਸ਼ਿਕਾਇਤ
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਕਾਂਗਰਸ ਨੇ ਵੀ ‘ਆਪ’ ਉਮੀਦਵਾਰ ਹਰਦੀਪ ਸਿੰਘ ਖਿਲਾਫ ਚੋਣ ਕਮਿਸ਼ਨ ਨੂੰ ਸ਼ਿਕਾਇਤ ਦਿੱਤੀ ਸੀ। ਇਸ ਸ਼ਿਕਾਇਤ ਵਿੱਚ ਕਾਂਗਰਸ ਨੇ ਆਪ’ ਦੇ ਪੋਸਟਰਾਂ 'ਚ ਰਾਜਾ ਵੜਿੰਗ ਦੇ ਨਾਲ ਭਾਜਪਾ ਆਗੂ ਮਨਪ੍ਰੀਤ ਸਿੰਘ ਬਾਦਲ ਦੀ ਫੋਟੋ ਵੀ ਲਗਾਈ ਸੀ । ਜਿਸ 'ਤੇ ਪਾਰਟੀ ਨੇ ਇਤਰਾਜ਼ ਜਤਾਇਆ ਸੀ।
ਇਸ ਮਾਮਲੇ ਤੋਂ ਬਾਅਦ ਪਾਰਟੀ ਨੇ ਹਰਦੀਪ ਸਿੰਘ ਖਿਲਾਫ ਰਿਟਰਨਿੰਗ ਅਫਸਰ ਨੂੰ ਸ਼ਿਕਾਇਤ ਕੀਤੀ ਸੀ। ਇਸ ਤੋਂ ਬਾਅਦ ਚੋਣ ਕਮਿਸ਼ਨ ਨੇ ਹਰਦੀਪ ਸਿੰਘ ਨੂੰ ਮੁੜ ਨੋਟਿਸ ਭੇਜ ਕੇ 24 ਘੰਟਿਆਂ ਅੰਦਰ ਜਵਾਬ ਦੇਣ ਲਈ ਕਿਹਾ ਸੀ।