ਚੋਣ ਕਮਿਸ਼ਨ ਨੇ ਦਿੱਲੀ ਤੋਂ AAP ਮੰਤਰੀ ਆਤਿਸ਼ੀ ਮਾਰਲੇਨਾ ਨੂੰ ਨੋਟਿਸ ਭੇਜਿਆ ਹੈ, ਉਨ੍ਹਾਂ ਨੂੰ ਕੱਲ ਸ਼ਾਮ 5 ਵਜੇ ਤੱਕ ਜਵਾਬ ਦੇਣ ਲਈ ਕਿਹਾ ਗਿਆ ਹੈ। ਚੋਣ ਕਮਿਸ਼ਨ ਨੇ ਇਹ ਨੋਟਿਸ ਭਾਜਪਾ ਦੀ ਸ਼ਿਕਾਇਤ ਤੋਂ ਬਾਅਦ ਭੇਜਿਆ। ਭਾਜਪਾ ਨੇ ਆਪਣੀ ਸ਼ਿਕਾਇਤ 'ਚ ਕਿਹਾ ਹੈ ਕਿ ਆਤਿਸ਼ੀ ਭਾਜਪਾ ਦੇ ਖਿਲਾਫ ਲੋਕਾਂ ਨੂੰ ਗੁੰਮਰਾਹ ਕਰ ਰਹੀ ਹੈ।
ਭਾਜਪਾ ਨੇ ਨੋਟਿਸ ਵੀ ਭੇਜਿਆ ਸੀ
ਇਸ ਤੋਂ ਪਹਿਲਾਂ ਭਾਜਪਾ ਨੇ ਵੀ ਆਤਿਸ਼ੀ ਨੂੰ ਨੋਟਿਸ ਭੇਜ ਕੇ ਕਿਹਾ ਸੀ ਕਿ ਇਹ ਖੁਲਾਸਾ ਕੀਤਾ ਜਾਵੇ ਕਿ ਉਨ੍ਹਾਂ ਨੂੰ ਪਾਰਟੀ 'ਚ ਸ਼ਾਮਲ ਹੋਣ ਦੀ ਪੇਸ਼ਕਸ਼ ਕਿਸ ਪਾਸੋਂ ਆਈ ਸੀ। ਭਾਜਪਾ ਨੇ ਕਿਹਾ ਸੀ ਕਿ ਜੇਕਰ ਸੱਚਾਈ ਸਾਹਮਣੇ ਨਾ ਲਿਆਂਦੀ ਗਈ ਤਾਂ ਕਾਨੂੰਨੀ ਪ੍ਰਕਿਰਿਆ ਅਪਣਾਈ ਜਾਵੇਗੀ।
ਬੀਜੇਪੀ ਤੋਂ ਮਿਲਿਆ ਸੀ ਆਫਰ - ਆਤਿਸ਼ੀ
ਦੱਸ ਦੇਈਏ ਕਿ ਹਾਲ ਹੀ 'ਚ ਆਤਿਸ਼ੀ ਨੇ ਦਾਅਵਾ ਕੀਤਾ ਸੀ ਕਿ ਭਾਜਪਾ ਉਨ੍ਹਾਂ ਨੂੰ ਪਾਰਟੀ 'ਚ ਸ਼ਾਮਲ ਹੋਣ ਲਈ ਕਹਿ ਰਹੀ ਹੈ। ਭਾਜਪਾ ਲਗਾਤਾਰ ਦਬਾਅ ਪਾ ਰਹੀ ਹੈ ਅਤੇ ਪਾਰਟੀ ਵਿੱਚ ਸ਼ਾਮਲ ਹੋਣ ਲਈ ਕਹਿ ਰਹੀ ਹੈ। ਆਤਿਸ਼ੀ ਮੁਤਾਬਕ ਉਸ ਤੋਂ ਬਾਅਦ ਸੌਰਭ ਭਾਰਦਵਾਜ ਨੂੰ ਗ੍ਰਿਫਤਾਰ ਕੀਤਾ ਜਾਵੇਗਾ। ਫਿਰ ਦੁਰਗੇਸ਼ ਪਾਠਕ ਅਤੇ ਰਾਘਵ ਚੱਢਾ ਨੂੰ ਵੀ ਗ੍ਰਿਫਤਾਰ ਕੀਤਾ ਜਾਵੇਗਾ।