ਪੰਜਾਬ ਜ਼ਿਮਨੀ ਚੋਣਾਂ ਤੋਂ ਪਹਿਲਾਂ ਚੋਣ ਕਮਿਸ਼ਨ ਨੇ ਗਿੱਦੜਬਾਹਾ ਤੋਂ ਭਾਜਪਾ ਉਮੀਦਵਾਰ ਮਨਪ੍ਰੀਤ ਬਾਦਲ ਅਤੇ ਲੁਧਿਆਣਾ ਤੋਂ ਕਾਂਗਰਸ ਦੇ ਸੰਸਦ ਮੈਂਬਰ ਰਾਜਾ ਵੜਿੰਗ ਨੂੰ ਨੋਟਿਸ ਭੇਜਿਆ ਹੈ। ਦੋਵਾਂ 'ਤੇ ਚੋਣ ਜ਼ਾਬਤੇ ਦੀ ਉਲੰਘਣਾ ਦਾ ਦੋਸ਼ ਲਗਾਇਆ ਗਿਆ ਹੈ ਅਤੇ 24 ਘੰਟਿਆਂ 'ਚ ਜਵਾਬ ਮੰਗਿਆ ਗਿਆ ਹੈ।
ਮਨਪ੍ਰੀਤ ਬਾਦਲ 'ਤੇ ਨੌਕਰੀ ਦਾ ਲਾਲਚ ਦੇਣ ਦੇ ਦੋਸ਼
ਭਾਜਪਾ ਉਮੀਦਵਾਰ ਮਨਪ੍ਰੀਤ ਬਾਦਲ ਨੇ ਕੁਝ ਦਿਨ ਪਹਿਲਾਂ ਚੋਣ ਪ੍ਰਚਾਰ ਦੌਰਾਨ ਕੇਂਦਰ ਸਰਕਾਰ ਵਿੱਚ ਨੌਕਰੀ ਦਿਵਾਉਣ ਦੀ ਗੱਲ ਕਹੀ ਸੀ। ਉਨ੍ਹਾਂ ਕਿਹਾ ਕਿ ਉਹ ਰੇਲਵੇ ਵਿੱਚ ਨੌਕਰੀ ਦਿਵਾ ਦੇਣਗੇ, ਰੇਲ ਮੰਤਰੀ ਕੁਝ ਦਿਨ ਗਿੱਦੜਬਾਹਾ ਵਿੱਚ ਹੀ ਰਹਿਣਗੇ। ਵੀਡੀਓ ਵਾਇਰਲ ਹੋਣ ਤੋਂ ਬਾਅਦ ਚੋਣ ਕਮਿਸ਼ਨ ਨੂੰ ਇਸ ਦੀ ਸ਼ਿਕਾਇਤ ਕੀਤੀ ਸੀ।
ਰਾਜਾ ਵੜਿੰਗ 'ਤੇ ਮਸਜਿਦ 'ਚ ਪ੍ਰਚਾਰ ਕਰਨ ਦਾ ਦੋਸ਼
ਇਸ ਦੌਰਾਨ ਸੰਸਦ ਮੈਂਬਰ ਰਾਜਾ ਵੜਿੰਗ ਆਪਣੀ ਪਤਨੀ ਅੰਮ੍ਰਿਤਾ ਵੜਿੰਗ ਲਈ ਪ੍ਰਚਾਰ ਕਰ ਰਹੇ ਹਨ। ਪਰ ਇਲਜ਼ਾਮ ਹਨ ਕਿ ਉਨ੍ਹਾਂ ਨੇ ਮਸਜਿਦ ਵਿੱਚ ਜਾ ਕੇ ਪ੍ਰਚਾਰ ਕੀਤਾ ਹੈ। ਇਸ ਸਬੰਧੀ ਚੋਣ ਕਮਿਸ਼ਨ ਨੂੰ ਸ਼ਿਕਾਇਤ ਦਿੱਤੀ ਗਈ ਸੀ। ਇਸ ਸਬੰਧੀ ਉਨ੍ਹਾਂ ਨੂੰ ਨੋਟਿਸ ਜਾਰੀ ਕੀਤਾ ਹੈ।
ਪੰਜਾਬ ਵਿੱਚ 20 ਨਵੰਬਰ ਨੂੰ ਹੋਣੀਆਂ ਹਨ ਚੋਣਾਂ
ਤੁਹਾਨੂੰ ਦੱਸ ਦੇਈਏ ਕਿ ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ 'ਤੇ 20 ਨਵੰਬਰ ਨੂੰ ਉਪ ਚੋਣਾਂ ਹੋਣੀਆਂ ਹਨ। ਪਹਿਲਾਂ ਇਹ ਉਪ ਚੋਣ 13 ਨਵੰਬਰ ਨੂੰ ਹੋਣੀ ਸੀ ਪਰ ਇਸ ਦੀਆਂ ਤਰੀਕਾਂ ਬਦਲ ਦਿੱਤੀਆਂ ਗਈਆਂ ਹਨ, ਜਿਸ ਤੋਂ ਬਾਅਦ ਹੁਣ 20 ਨਵੰਬਰ ਨੂੰ ਵੋਟਿੰਗ ਹੋਵੇਗੀ ਅਤੇ 23 ਨਵੰਬਰ ਨੂੰ ਨਤੀਜੇ ਸਾਹਮਣੇ ਆਉਣਗੇ।