ਭਾਰਤੀ ਚੋਣ ਕਮਿਸ਼ਨ ਨੇ ਰਾਜ ਸਭਾ ਦੀਆਂ 12 ਸੀਟਾਂ ਲਈ ਚੋਣਾਂ ਦਾ ਐਲਾਨ ਕਰ ਦਿੱਤਾ ਹੈ। ਉਪ ਚੋਣਾਂ 3 ਸਤੰਬਰ ਨੂੰ ਹੋਣਗੀਆਂ। ਚੋਣਾਂ ਲਈ ਨੋਟੀਫਿਕੇਸ਼ਨ 14 ਅਗਸਤ ਨੂੰ ਜਾਰੀ ਕੀਤਾ ਜਾਵੇਗਾ, ਨਾਮਜ਼ਦਗੀ ਦਾਖਲ ਕਰਨ ਦੀ ਆਖਰੀ ਮਿਤੀ 21 ਅਗਸਤ ਹੈ, ਅਤੇ ਵਾਪਸੀ ਦੀ ਆਖਰੀ ਮਿਤੀ 26 ਅਗਸਤ ਅਤੇ 27 ਅਗਸਤ ਹੋਵੇਗੀ।
ਰਿਪੋਰਟ ਮੁਤਾਬਕ ਇਨ੍ਹਾਂ ਵਿਚੋਂ ਜ਼ਿਆਦਾਤਰ ਸੀਟਾਂ 'ਤੇ ਭਾਜਪਾ ਅਤੇ ਉਸ ਦੀਆਂ ਸਹਿਯੋਗੀ ਪਾਰਟੀਆਂ ਦੇ ਜਿੱਤਣ ਦੀ ਸੰਭਾਵਨਾ ਹੈ। ਤੇਲੰਗਾਨਾ ਸੀਟ ਕਾਂਗਰਸ ਦੇ ਹਿੱਸੇ ਜਾਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਹੋਰ ਸੀਟਾਂ 'ਤੇ ਐਨਡੀਏ ਦੇ ਜਿੱਤਣ ਦੀ ਸੰਭਾਵਨਾ ਹੈ।
9 ਰਾਜਾਂ ਦੀਆਂ 12 ਸੀਟਾਂ 'ਤੇ ਉਪ ਚੋਣਾਂ ਹੋ ਰਹੀਆਂ ਹਨ
ਦੱਸ ਦੇਈਏ ਕਿ ਇਹ ਉਪ ਚੋਣ 9 ਰਾਜਾਂ ਦੀਆਂ 12 ਸੀਟਾਂ 'ਤੇ ਹੋਵੇਗੀ। ਇਸ ਵਿੱਚ ਅਸਾਮ, ਬਿਹਾਰ ਅਤੇ ਮਹਾਰਾਸ਼ਟਰ ਤੋਂ ਦੋ-ਦੋ ਸੀਟਾਂ, ਹਰਿਆਣਾ, ਮੱਧ ਪ੍ਰਦੇਸ਼, ਰਾਜਸਥਾਨ, ਤ੍ਰਿਪੁਰਾ, ਤੇਲੰਗਾਨਾ ਅਤੇ ਉੜੀਸਾ ਤੋਂ ਇੱਕ-ਇੱਕ ਸੀਟ ਸ਼ਾਮਲ ਹੈ। ਨਤੀਜੇ ਵੀ ਉਸੇ ਦਿਨ ਸ਼ਾਮ 5 ਵਜੇ ਤੱਕ ਐਲਾਨੇ ਜਾਣਗੇ।