ਯੂਟਿਊਬਰ ਅਤੇ ਬਿੱਗ ਬੌਸ ਓਟੀਟੀ ਵਿਜੇਤਾ ਐਲਵਿਸ਼ ਯਾਦਵ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਇਨਫੋਰਸਮੈਂਟ ਡਾਇਰੈਕਟੋਰੇਟ ਯਾਨੀ ਈਡੀ ਨੇ ਇਕ ਵਾਰ ਫਿਰ ਐਲਵਿਸ਼ ਯਾਦਵ ਨੂੰ ਪੁੱਛਗਿੱਛ ਲਈ ਬੁਲਾਇਆ ਹੈ। ਇਹ ਜਾਂਚ ਲਖਨਊ ਸਥਿਤ ਈਡੀ ਦਫ਼ਤਰ ਵਿੱਚ ਹੋ ਸਕਦੀ ਹੈ, ਇਹ ਮਾਮਲਾ ਰੇਵ ਪਾਰਟੀਆਂ 'ਚ ਸੱਪ ਦੇ ਜ਼ਹਿਰ ਦੀ ਸਪਲਾਈ ਨਾਲ ਸਬੰਧਤ ਹੈ। ਅਲਵਿਸ਼ ਯਾਦਵ ਦੇ ਖਿਲਾਫ ਮਨੀ ਲਾਂਡਰਿੰਗ ਦਾ ਵੀ ਮਾਮਲਾ ਦਰਜ ਹੈ।
ਰੇਵ ਪਾਰਟੀਆਂ 'ਚ ਸੱਪ ਦਾ ਜ਼ਹਿਰ ਸਪਲਾਈ ਕਰਨ ਦਾ ਮਾਮਲਾ
ਇਸ ਤੋਂ ਪਹਿਲਾਂ ਵੀ ਈਡੀ ਦੀ ਟੀਮ ਯੂਟਿਊਬਰ ਐਲਵਿਸ਼ ਯਾਦਵ ਤੋਂ ਪੁੱਛਗਿੱਛ ਕਰ ਚੁੱਕੀ ਹੈ। 23 ਜੁਲਾਈ ਨੂੰ ਐਲਵਿਸ਼ ਤੋਂ ਕਰੀਬ ਸੱਤ ਘੰਟੇ ਪੁੱਛਗਿੱਛ ਕੀਤੀ ਗਈ ਸੀ। ਜਿਸ ਤੋਂ ਬਾਅਦ ਹੁਣ ਈਡੀ ਨੇ ਉਸ ਨੂੰ ਦੁਬਾਰਾ ਬੁਲਾਇਆ ਹੈ। ਪਿਛਲੇ ਸਾਲ 8 ਨਵੰਬਰ 2023 ਨੂੰ ਐਲਵਿਸ਼ ਯਾਦਵ ਖਿਲਾਫ ਰੇਵ ਪਾਰਟੀਆਂ 'ਚ ਸੱਪ ਦਾ ਜ਼ਹਿਰ ਸਪਲਾਈ ਕਰਨ ਦਾ ਮਾਮਲਾ ਦਰਜ ਕੀਤਾ ਗਿਆ ਸੀ। ਇਸ ਤੋਂ ਬਾਅਦ ਈਡੀ ਨੇ ਮਈ 2024 ਤੋਂ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।