ਪੰਜਾਬ ਦੇ ਮੋਹਾਲੀ 'ਚ ਸ਼ਰਾਰਤੀ ਅਨਸਰਾਂ ਤੇ CIA ਵਿਚਕਾਰ ਮੁਕਾਬਲਾ ਹੋਇਆ। ਜਿਸ ਤੋਂ ਬਾਅਦ ਸੀਆਈਏ ਨੇ ਦੋ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ। ਆਪਣੇ ਐਕਸ ਅਕਾਊਂਟ ਤੋਂ ਜਾਣਕਾਰੀ ਦਿੰਦੇ ਹੋਏ ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁਹਾਲੀ ਪੁਲਿਸ ਨੇ ਗੋਲੀਬਾਰੀ 'ਚ ਸ਼ਾਮਲ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ, ਹਾਲਾਂਕਿ ਦੋਵੇਂ ਗੰਭੀਰ ਜ਼ਖ਼ਮੀ ਹਨ ਤੇ ਉਨ੍ਹਾਂ ਨੂੰ ਨਜ਼ਦੀਕੀ ਹਸਪਤਾਲ ਲਿਜਾਇਆ ਗਿਆ ਹੈ।
ਦੋਵਾਂ ਮੁਲਜ਼ਮਾਂ ਦੀ ਹੋਈ ਪਛਾਣ
ਦੋਵਾਂ ਮੁਲਜ਼ਮਾਂ ਦੀ ਪਛਾਣ ਗੈਂਗਸਟਰ ਕਰਮਜੀਤ ਅਤੇ ਪ੍ਰਿੰਸ ਵਜੋਂ ਹੋਈ ਹੈ। ਇਸ ਮੁਕਾਬਲੇ 'ਚ ਗੈਂਗਸਟਰ ਪ੍ਰਿੰਸ ਨੂੰ ਦੋ ਗੋਲੀਆਂ ਲੱਗੀਆਂ ਤੇ ਦੋਵੇਂ ਗੰਭੀਰ ਰੂਪ 'ਚ ਜ਼ਖਮੀ ਹੋ ਗਏ। ਸ਼ਰਾਰਤੀ ਅਨਸਰਾਂ ਖਿਲਾਫ ਲੁੱਟ-ਖੋਹ ਦੇ ਕਈ ਮਾਮਲੇ ਵੀ ਦਰਜ ਹਨ।
ਪੁਲਿਸ ਨੂੰ ਪ੍ਰਿੰਸ ਬਾਰੇ ਸੂਚਨਾ ਮਿਲੀ ਸੀ। ਜਿਸ ਤੋਂ ਬਾਅਦ ਪੁਲਿਸ ਨੇ ਨਾਕਾਬੰਦੀ ਕਰਕੇ ਉਨ੍ਹਾਂ ਨੂੰ ਘੇਰ ਲਿਆ। ਪੁਲਿਸ ਤੇ ਗੈਂਗਸਟਰਾਂ ਵਿਚਾਲੇ ਆਹਮੋ-ਸਾਹਮਣੇ ਗੋਲੀਬਾਰੀ ਹੋਈ। ਗੋਲੀਬਾਰੀ 'ਚ ਪ੍ਰਿੰਸ ਨੂੰ ਦੋ ਤੇ ਕਰਮਜੀਤ ਨੂੰ ਇੱਕ ਗੋਲੀ ਲੱਗੀ ਤੇ ਦੋਵੇਂ ਮੁਲਜ਼ਮ ਫੜੇ ਗਏ।
ਮੌਕੇ 'ਤੇ ਪਹੁੰਚੇ ਐੱਸ.ਐੱਸ.ਪੀ
ਮੁਹਾਲੀ ਦੇ ਐਸਐਸਪੀ ਸੰਦੀਪ ਗਰਗ ਮੌਕੇ ’ਤੇ ਪੁੱਜੇ। ਉਹਨਾਂ ਦਾ ਕਹਿਣਾ ਹੈ ਕਿ 28 ਨਵੰਬਰ ਨੂੰ ਬਦਮਾਸ਼ਾਂ ਨੇ ਸਵਿਫਟ ਡਿਜ਼ਾਇਰ ਤੇ ਥਾਰ ਨੂੰ ਲੁੱਟ ਲਿਆ ਸੀ। ਹਾਲਾਂਕਿ ਪੁਲਿਸ ਅਜੇ ਜਾਂਚ ਕਰ ਰਹੀ ਹੈ। ਪੁੱਛਗਿੱਛ ਦੌਰਾਨ ਹੋਰ ਵੀ ਕਈ ਵਾਰਦਾਤਾਂ ਦੇ ਖੁਲਾਸੇ ਹੋਣ ਦੀ ਸੰਭਾਵਨਾ ਹੈ। ਫਿਲਹਾਲ ਦੋਸ਼ੀ ਹਸਪਤਾਲ 'ਚ ਜ਼ੇਰੇ ਇਲਾਜ ਹਨ।