ਬਟਾਲਾ 'ਚ ਗੈਂਗਸਟਰ ਤੇ ਪੁਲਸ ਵਿਚਾਲੇ ਫਾਇਰਿੰਗ, ਗੈਂਗਸਟਰ ਦੀ ਲੱਤ 'ਚ ਲੱਗੀ ਗੋਲੀ
ਬਟਾਲਾ ਪੁਲਸ ਨੂੰ ਵੱਡੀ ਕਾਮਯਾਬੀ ਮਿਲੀ ਹੈ। ਜਿਥੇ ਕਿ ਬੀਤੇ ਦਿਨ ਸ੍ਰੀ ਹਰਗੋਬਿੰਦਪੁਰ ਵਿੱਚ ਗਹਿਣਿਆਂ ਦੀ ਦੁਕਾਨ ’ਤੇ ਗੋਲੀ ਚਲਾਉਣ ਵਾਲੇ ਗੈਂਗਸਟਰ ਨੂੰ ਪੁਲਸ ਨੇ ਗ੍ਰਿਫ਼ਤਾਰ ਕਰ ਕੀਤਾ ਹੈ। ਫੜੇ ਗਏ ਗੈਂਗਸਟਰ ਦੀ ਪਛਾਣ ਮਲਕੀਤ ਸਿੰਘ ਵਜੋਂ ਹੋਈ ਹੈ, ਉਹ ਹੈਰੀ ਦੇ ਨਾਂ 'ਤੇ ਫਿਰੌਤੀ ਮੰਗਦਾ ਸੀ। ਇਹ ਉਹੀ ਸੀ ਜਿਸ ਨੇ ਸ਼੍ਰੀ ਹਰਗੋਬਿੰਦਪੁਰ ਦੇ ਸੁਨਿਆਰੇ ਦੀ ਦੁਕਾਨ 'ਤੇ ਆਪਣੇ ਸ਼ੂਟਰਾਂ ਕੋਲੋਂ ਗੋਲੀਬਾਰੀ ਕਰਵਾਈ ਸੀ।
ਗੈਂਗਸਟਰ ਦੀ ਲੱਤ ਵਿੱਚ ਗੋਲੀ ਲੱਗੀ
ਦੱਸ ਦੇਈਏ ਕਿ ਪੁਲਸ ਸਵੇਰ ਤੋਂ ਹੀ ਇਸ ਗੈਂਗਸਟਰ ਦਾ ਪਿੱਛਾ ਕਰ ਰਹੀ ਸੀ। ਇਹ ਗੈਂਗਸਟਰ ਮਰਸਡੀਜ਼ ਕਾਰ ਵਿੱਚ ਸਫ਼ਰ ਕਰ ਰਿਹਾ ਸੀ। ਜਦੋਂ ਪੁਲਸ ਨੇ ਉਸ ਨੂੰ ਘੇਰ ਕੇ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਗੈਂਗਸਟਰ ਨੇ ਵੀ ਗੋਲੀਆਂ ਚਲਾ ਦਿੱਤੀਆਂ। ਪੁਲਸ ਨੇ ਵੀ ਜਵਾਬੀ ਕਾਰਵਾਈ ਕੀਤੀ ਅਤੇ ਇਸ ਦੌਰਾਨ ਇੱਕ ਗੋਲੀ ਗੈਂਗਸਟਰ ਦੀ ਲੱਤ ਵਿੱਚ ਲੱਗੀ।ਇਸ ਤੋਂ ਬਾਅਦ ਪੁਲਸ ਨੇ ਉਸ ਨੂੰ ਗ੍ਰਿਫਤਾਰ ਕਰ ਲਿਆ।
ਜਾਣਕਾਰੀ ਅਨੁਸਾਰ ਕੁਝ ਦਿਨ ਪਹਿਲਾਂ ਗੈਂਗਸਟਰ ਨੇ ਖੁਦ ਦੇਸ਼ਰਾਜ ਜਵੈਲਰਜ਼ ਨੂੰ ਫੋਨ ਕਰਕੇ 50 ਲੱਖ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ ਸੀ। ਉਦੋਂ ਤੋਂ ਹੀ ਬਟਾਲਾ ਪੁਲਸ ਇਸ ਮਾਮਲੇ ਨੂੰ ਸੁਲਝਾਉਣ ਵਿੱਚ ਲੱਗੀ ਹੋਈ ਸੀ।
'Encounter','Batala gangster','Encounter between gangster and police','Batala news','breaking news'