ਜਲੰਧਰ ਚ ਅੱਜ ਸਵੇਰੇ ਸੀਆਈਏ ਸਟਾਫ ਤੇ ਬਦਮਾਸ਼ਾਂ ਵਿਚ ਕਰਾਸ ਫਾਇਰਿੰਗ ਹੋਣ ਦੀ ਸੂਚਨਾ ਮਿਲੀ ਹੈ। ਇਸ ਇਨਕਾਊਂਟਰ ਵਿੱਚ ਦੋ ਬਦਮਾਸ਼ ਜ਼ਖਮੀ ਹੋਏ ਹਨ।
ਪੁਲਸ ਨੇ ਕੀਤੀ ਜਵਾਬੀ ਕਾਰਵਾਈ
ਇੱਥੇ ਪੁਲਸ ਅਤੇ ਬਦਮਾਸ਼ਾਂ ਵਿਚਕਾਰ ਮੁਕਾਬਲਾ ਚੱਲ ਰਿਹਾ ਹੈ। ਸੀਆਈਏ ਸਟਾਫ ਅਤੇ ਬਦਮਾਸ਼ਾਂ ਵਿਚਕਾਰ ਗੋਲੀਬਾਰੀ ਹੋ ਰਹੀ। ਇਸ ਵੇਲੇ ਪੁਲਸ ਦੀਆਂ ਟੀਮਾਂ ਅਪਰਾਧ ਵਾਲੀ ਥਾਂ 'ਤੇ ਸਰਚ ਕਰ ਰਹੀਆਂ ਹਨ। ਜਾਣਕਾਰੀ ਅਨੁਸਾਰ, ਪੁਲਸ ਨੇ ਬਦਮਾਸ਼ਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਪਰ ਬਦਮਾਸ਼ਾਂ ਨੇ ਪੁਲਸ 'ਤੇ ਗੋਲੀਆਂ ਚਲਾ ਦਿੱਤੀਆਂ, ਜਿਸ ਤੋਂ ਬਾਅਦ ਸੀਆਈਏ ਸਟਾਫ ਸਿਟੀ ਟੀਮ ਨੇ ਗੋਲੀਬਾਰੀ ਕਰ ਕੇ ਜਵਾਬੀ ਕਾਰਵਾਈ ਕੀਤੀ।
ਮੁਲਜ਼ਮ ਗੋਲਡੀ ਬਰਾੜ ਦੇ ਸੰਪਰਕ ਵਿੱਚ ਸਨ
ਇਸ ਦੌਰਾਨ ਇੱਕ ਬਦਮਾਸ਼ ਦੀ ਲੱਤ ਵਿੱਚ ਗੋਲੀ ਲੱਗੀ ਅਤੇ ਉਹ ਜ਼ਖਮੀ ਹੋ ਗਿਆ। ਫਿਲਹਾਲ ਦੋਵਾਂ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਜਾ ਰਿਹਾ ਹੈ। ਜਾਣਕਾਰੀ ਦਿੰਦੇ ਹੋਏ ਪੁਲਸ ਕਮਿਸ਼ਨਰ ਸਵਪਨ ਸ਼ਰਮਾ ਨੇ ਦੱਸਿਆ ਕਿ ਪੁਲਸ ਨੇ ਇੱਕ ਇਨਕਾਊਂਟਰ ਵਿੱਚ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਦੋਸ਼ੀ ਗੋਲਡੀ ਬਰਾੜ ਦੇ ਸੰਪਰਕ ਵਿੱਚ ਸਨ। ਗੁਪਤ ਸੂਚਨਾ ਦੇ ਆਧਾਰ 'ਤੇ ਪੁਲਸ ਦੀ ਟੀਮ ਨੇ ਦੋਸ਼ੀਆਂ ਦਾ 4 ਕਿਲੋਮੀਟਰ ਤੱਕ ਪਿੱਛਾ ਕੀਤਾ।
ਇੱਕ ਕਪੂਰਥਲਾ ਅਤੇ ਦੂਜਾ ਜੰਡਿਆਲਾ ਤੋਂ ਹੈ
ਇੱਕ ਮੁਲਜ਼ਮ ਕਪੂਰਥਲਾ ਦਾ ਰਹਿਣ ਵਾਲਾ ਹੈ ਅਤੇ ਦੂਜਾ ਜੰਡਿਆਲਾ ਦਾ ਰਹਿਣ ਵਾਲਾ। ਮੁਲਜ਼ਮਾਂ ਖ਼ਿਲਾਫ਼ ਕਤਲ ਅਤੇ ਹੋਰ ਮਾਮਲਿਆਂ ਵਿੱਚ 6 ਤੋਂ ਵੱਧ ਕੇਸ ਦਰਜ ਹਨ। ਗੋਲਡੀ ਬਰਾੜ ਨਾਲ ਸਿੱਧਾ ਸੰਪਰਕ ਹੋਣ ਕਰਕੇ ਮੁਲਜ਼ਮ ਫਿਰੌਤੀਆਂ ਮੰਗਦੇ ਸਨ। ਇੱਕ ਦੋਸ਼ੀ 10 ਮਹੀਨੇ ਪਹਿਲਾਂ ਜੇਲ੍ਹ ਤੋਂ ਬਾਹਰ ਆਇਆ ਸੀ ਅਤੇ ਦੂਜਾ 6 ਮਹੀਨੇ ਹੀ ਪਹਿਲਾਂ ਜੇਲ੍ਹ ਤੋਂ ਬਾਹਰ ਆਇਆ ਸੀ।
ਮੁਲਜ਼ਮਾਂ ਦੇ ਕਬਜ਼ੇ ਵਿੱਚੋਂ 4 ਹਥਿਆਰ ਬਰਾਮਦ
ਪੁਲਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਦੋਸ਼ੀ ਕਿਸੇ ਹੋਰ ਜਗ੍ਹਾ ਜਾ ਰਹੇ ਹਨ, ਜਿਸ ਤੋਂ ਬਾਅਦ ਜਦੋਂ ਪੁਲਸ ਨੇ ਦੋਸ਼ੀਆਂ ਨੂੰ ਫੜਨ ਲਈ ਉਨ੍ਹਾਂ ਦਾ ਪਿੱਛਾ ਕੀਤਾ ਤਾਂ ਬਦਮਾਸ਼ਾਂ ਨੇ ਪੁਲਸ 'ਤੇ ਗੋਲੀਆਂ ਚਲਾ ਦਿੱਤੀਆਂ। ਇਸ ਤੋਂ ਬਾਅਦ ਪੁਲਸ ਨੇ ਜਵਾਬੀ ਕਾਰਵਾਈ ਕਰਦਿਆਂ ਗੋਲੀਬਾਰੀ ਕੀਤੀ। ਇਸ ਮੁਕਾਬਲੇ ਵਿੱਚ ਇੱਕ ਬਦਮਾਸ਼ ਜ਼ਖਮੀ ਹੋ ਗਿਆ ਹੈ। ਮੁਲਜ਼ਮਾਂ ਦੇ ਕਬਜ਼ੇ ਵਿੱਚੋਂ ਚਾਰ ਹਥਿਆਰ ਬਰਾਮਦ ਕੀਤੇ ਗਏ ਹਨ। ਮੁਲਜ਼ਮਾਂ ਵੱਲੋਂ 5 ਤੋਂ 6 ਗੋਲੀਆਂ ਚਲਾਈਆਂ ਗਈਆਂ ਜਦੋਂ ਕਿ ਪੁਲਸ ਵੱਲੋਂ 7 ਤੋਂ 8 ਗੋਲੀਆਂ ਜਵਾਬੀ ਕਾਰਵਾਈ ਦੌਰਾਨ ਚਲਾਈਆਂ ਗਈਆਂ।