ਮੁਹਾਲੀ ਪੁਲਸ ਨੇ ਗੈਂਗਸਟਰਾਂ ਦਾ ਐਨਕਾਊਂਟਰ ਕੀਤਾ ਹੈ, ਜਿਨ੍ਹਾਂ ਨੇ ਬੀਤੇ ਦਿਨੀਂ ਖਰੜ ਵਿਚ ਮਨੀਸ਼ ਨਾਂ ਦੇ ਬਾਊਂਸਰ ਦਾ ਕਤਲ ਕਰ ਦਿੱਤਾ ਸੀ। ਇਹ ਐਨਕਾਊਂਟਰ ਮੁਹਾਲੀ ਦੇ ਮੁੱਲਾਂਪੁਰ ਵਿਚ ਕੀਤਾ ਗਿਆ। ਦੱਸਿਆ ਜਾ ਰਿਹਾ ਹੈ ਕਿ ਗੈਂਗਸਟਰਾਂ ਨੇ ਪੁਲਸ ਉਤੇ ਗੋਲੀਬਾਰੀ ਕੀਤੀ ਤਾਂ ਪੁਲਸ ਨੇ ਵੀ ਜਵਾਬੀ ਕਾਰਵਾਈ ਕੀਤੀ।
ਇਸ ਦੌਰਾਨ 2 ਗੈਂਗਸਟਰਾਂ ਦੇ ਗੋਲੀਆਂ ਵੱਜੀਆਂ ਹਨ। ਮੋਹਾਲੀ ਦੇ ਸਪੈਸ਼ਲ ਸੈੱਲ ਨੇ ਉਕਤ ਜ਼ਖਮੀ ਹੋਏ ਗੈਂਗਸਟਰਾਂ ਨੂੰ ਕਾਬੂ ਕਰ ਲਿਆ ਹੈ। ਦੱਸ ਦੇਈਏ ਕਿ ਦੋ ਦਿਨ ਪਹਿਲਾਂ ਖਰੜ ਦੇ ਪਿੰਡ ਚੰਦੋ ਵਿਚ ਬਾਊਂਸਰ ਦਾ ਕਤਲ ਹੋਇਆ ਸੀ।
ਪੁਰਾਣੀ ਰੰਜਿਸ਼ ਕਾਰਨ 2 ਦਿਨ ਪਹਿਲਾਂ ਗੋਲੀਆਂ ਚਲਾਈਆਂ
ਦੱਸ ਦੇਈਏ ਕਿ 2 ਦਿਨ ਪਹਿਲਾਂ ਖਰੜ ਵਿੱਚ ਮਨੀਸ਼ ਉਰਫ ਮਨੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਜਦੋਂ ਮਨੀ ਕਿਸੇ ਕੰਮ ਲਈ ਖਰੜ ਜਾ ਰਿਹਾ ਸੀ ਤਾਂ ਕਾਰ ਵਿਚ ਸਵਾਰ ਕੁਝ ਅਣਪਛਾਤੇ ਹਮਲਾਵਰਾਂ ਨੇ ਉਸ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਇਹ ਕਤਲ ਪੁਰਾਣੀ ਰੰਜਿਸ਼ ਕਾਰਨ ਕੀਤਾ ਗਿਆ।
ਬੰਬੀਹਾ ਗੈਂਗ ਨੇ ਕਤਲ ਦੀ ਜ਼ਿੰਮੇਵਾਰੀ ਲਈ ਸੀ
ਬੰਬੀਹਾ ਗੈਂਗ ਨੇ ਕੱਲ੍ਹ ਮੁਹਾਲੀ ਦੇ ਖਰੜ ਵਿੱਚ ਬਾਊਂਸਰ ਮਨੀਸ਼ ਕੁਮਾਰ ਉਰਫ਼ ਮਨੀ ਦੇ ਕਤਲ ਦੀ ਜ਼ਿੰਮੇਵਾਰੀ ਲਈ ਸੀ। ਬੰਬੀਹਾ ਗੈਂਗ ਨੇ ਸੋਸ਼ਲ ਮੀਡੀਆ 'ਤੇ ਪੋਸਟ ਕੀਤਾ ਸੀ ਕਿ ਇਹ ਕਤਲ ਲੱਕੀ ਪਟਿਆਲ ਨੇ ਕਰਵਾਇਆ ਹੈ। ਇਹ 5 ਸਾਲ ਪਹਿਲਾਂ ਮੀਤ ਬਾਊਂਸਰ ਦੇ ਕਤਲ ਦਾ ਬਦਲਾ ਹੈ। ਪੋਸਟ 'ਚ ਬੰਬੀਹਾ ਗੈਂਗ ਨੇ ਚੇਤਾਵਨੀ ਵੀ ਦਿੱਤੀ ਹੈ ਕਿ ਜਿੰਨਾ ਸਮਾਂ ਲੰਘੇਗਾ, ਦੁਸ਼ਮਣੀ ਓਨੀ ਹੀ ਵਧੇਗੀ। ਕਿਸੇ ਕਿਸਮ ਦੀ ਗਲਤਫਹਿਮੀ ਨਹੀਂ ਹੋਣੀ ਚਾਹੀਦੀ। ਜਿਹੜੇ ਰਹਿੰਦੇ ਹਨ ਉਨ੍ਹਾਂ ਨੂੰ ਵੀ ਮਜ਼ਬੂਤ ਰਹਿਣਾ ਚਾਹੀਦਾ ਹੈ। ਜਲਦੀ ਹੀ ਤੁਹਾਡੀ ਵਾਰੀ ਆਵੇਗੀ।