ਪੰਜਾਬ 'ਚ ਪੁਲਿਸ ਲਗਾਤਾਰ ਬਦਮਾਸ਼ਾਂ ਖਿਲਾਫ ਕਾਰਵਾਈ ਕਰ ਰਹੀ ਹੈ| ਮੋਗਾ 'ਚ ਪੁਲਿਸ ਨੇ ਬਦਮਾਸ਼ ਦਾ ਐਨਕਾਊਂਟਰ ਕੀਤਾ| ਦੋਸ਼ੀ ਨੇ ਪੁਲਿਸ ਨੂੰ ਦੇਖਦਿਆਂ ਫਾਇਰਰਿੰਗ ਕਰਨੀ ਸ਼ੁਰੂ ਕਰ ਦਿੱਤੀ | ਇਸ ਦੌਰਾਨ ਪੁਲਿਸ ਦੀ ਜਵਾਬੀ ਕਾਰਵਾਈ ਦੌਰਾਨ ਬਦਮਾਸ਼ ਜ਼ਖਮੀ ਹੋ ਗਿਆ ਤੇ ਉਸ ਦੇ ਗੋਲੀ ਲੱਗੀ ਹੈ ਅਤੇ ਮੁਲਜ਼ਮ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।
ਪੁਲਿਸ ਨੇ ਉਸਨੂੰ ਗ੍ਰਿਫਤਾਰ ਕਰ ਲਿਆ ਅਤੇ ਹਸਪਤਾਲ ਲੈ ਗਈ। ਮੁਲਜ਼ਮ ਦੀ ਪਛਾਣ ਮੋਹਾ ਦਾ ਰਹਿਣ ਵਾਲਾ ਅਮਨ ਵਜੋਂ ਹੋਈ ਹੈ। ਦੱਸ ਦੇਈਏ ਕਿ ਅਮਨ ਪਿਛਲੇ ਦਿਨੀਂ ਪਿੰਡ ਡਾਲਾ ਵਿੱਚ ਇੱਕ ਪੰਚਾਇਤ ਮੈਂਬਰ ਦੇ ਘਰ ਦੇ ਬਾਹਰ ਗੋਲੀਬਾਰੀ ਕਰਨ ਦੇ ਦੋਸ਼ ਵਿੱਚ ਫਰਾਰ ਸੀ। ਦੋਸ਼ੀ ਨੇ ਆਪਣੇ ਇੱਕ ਸਾਥੀ ਨਾਲ ਮਿਲ ਕੇ ਦਿਨ-ਦਿਹਾੜੇ ਫਾਇਰਰਿੰਗ ਕੀਤੀ ਸੀ। ਜਿਸ ਤੋਂ ਬਾਅਦ ਦੋਸ਼ੀ ਫਰਾਰ ਹੋ ਗਿਆ ਸੀ।
ਜਾਣਕਾਰੀ ਅਨੁਸਾਰ ਗੁਪਤ ਸੂਚਨਾ ਦੇ ਆਧਾਰ ਮੁਲਜ਼ਮਾਂ ਦੀਆਂ ਗਤੀਵਿਧੀਆਂ ਮੋਗਾ ਵਿੱਚ ਵੇਖੀਆਂ ਗਈਆਂ ਹਨ| ਪੁਲਿਸ ਨੇ ਕਾਫ਼ੀ ਸਮੇਂ ਤੋਂ ਟਰੈਪ ਲਗਾਇਆ ਹੋਇਆ ਸੀ। ਦੋਸ਼ੀ ਨੂੰ ਘੇਰ ਲਿਆ। ਪੁਲਿਸ ਨੇ ਜਵਾਬੀ ਕਾਰਵਾਈ ਕੀਤੀ ਤਾਂ ਦੋਸ਼ੀ ਮੌਕੇ 'ਤੇ ਹੀ ਜ਼ਖਮੀ ਹੋ ਗਿਆ। ਫਿਲਹਾਲ ਦੋਸ਼ੀ ਦੇ ਇਲਾਜ ਤੋਂ ਬਾਅਦ ਉਸਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ 'ਤੇ ਲਿਆ ਜਾਵੇਗਾ। ਫਿਲਹਾਲ ਦੋਸ਼ੀ ਤੋਂ .32 ਬੋਰ ਦਾ ਹਥਿਆਰ ਬਰਾਮਦ ਕੀਤਾ ਗਿਆ ਹੈ। ਜੋ ਕਿ ਲੋਡ ਕੀਤਾ ਗਿਆ ਸੀ।