ਅੰਮ੍ਰਿਤਸਰ ਦੇ ਖੰਡਵਾਲਾ ਸਥਿਤ ਠਾਕੁਰਦੁਆਰਾ ਮੰਦਰ ਦੇ ਬਾਹਰ ਗ੍ਰਨੇਡ ਹਮਲਾ ਕਰਨ ਵਾਲਿਆਂ ਦਾ ਪੁਲਸ ਨੇ ਇਨਕਾਊਂਟਰ ਕਰ ਦਿੱਤਾ। ਇਸ ਮੁਕਾਬਲੇ ਵਿੱਚ ਇੱਕ ਬਦਮਾਸ਼ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਗੁਰਸਿਦਕ ਉਰਫ਼ ਸਿੱਦੀਕੀ ਵਜੋਂ ਹੋਈ ਹੈ, ਜਦੋਂ ਕਿ ਉਸ ਦਾ ਦੂਜਾ ਸਾਥੀ ਵਿਸ਼ਾਲ ਉਰਫ਼ ਚੂਈ ਫਰਾਰ ਹੋ ਗਿਆ।
ਪੁਲਸ ਨੇ ਕੀਤੀ ਜਵਾਬੀ ਕਾਰਵਾਈ
ਜਾਣਕਾਰੀ ਅਨੁਸਾਰ ਅੰਮ੍ਰਿਤਸਰ ਦੇ ਏਅਰਪੋਰਟ ਰੋਡ 'ਤੇ ਸਥਿਤ ਹੋਟਲ ਰੈਡੀਸਨ ਨੇੜੇ ਮੁਲਜ਼ਮਾਂ ਦੀ ਪੁਲਿਸ ਨਾਲ ਝੜਪ ਹੋ ਗਈ। ਜਦੋਂ ਪੁਲਿਸ ਨੇ ਉਨ੍ਹਾਂ ਦਾ ਪਿੱਛਾ ਕੀਤਾ ਤਾਂ ਬਦਮਾਸ਼ਾਂ ਨੇ ਪੁਲਸ 'ਤੇ ਗੋਲੀਆਂ ਚਲਾ ਦਿੱਤੀਆਂ। ਪੁਲਿਸ ਦੀ ਜਵਾਬੀ ਕਾਰਵਾਈ ਵਿੱਚ ਇੱਕ ਦੋਸ਼ੀ ਨੂੰ ਗੋਲੀ ਲੱਗ ਗਈ, ਜ਼ਖਮੀ ਗੁਰਸਿਦਕ ਨੂੰ ਇਲਾਜ ਲਈ ਸਿਵਲ ਹਸਪਤਾਲ ਲਿਜਾਇਆ ਗਿਆ ਪਰ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।
ਮੰਦਰ ਦੇ ਬਾਹਰ ਕੀਤਾ ਸੀ ਗ੍ਰਨੇਡ ਹਮਲਾ
ਫਿਲਹਾਲ ਫਰਾਰ ਦੋਸ਼ੀ ਵਿਸ਼ਾਲ ਦੀ ਭਾਲ ਜਾਰੀ ਹੈ ਅਤੇ ਪੁਲਸ ਉਸ ਨੂੰ ਫੜਨ ਲਈ ਛਾਪੇਮਾਰੀ ਕਰ ਰਹੀ ਹੈ। ਤੁਹਾਨੂੰ ਦੱਸ ਦੇਈਏ ਕਿ ਇਨ੍ਹਾਂ ਦੋਵਾਂ ਬਦਮਾਸ਼ਾਂ ਨੇ ਸ਼ੁੱਕਰਵਾਰ-ਸ਼ਨੀਵਾਰ ਰਾਤ ਨੂੰ ਲਗਭਗ 12:35 ਵਜੇ ਮੰਦਰ ਦੇ ਬਾਹਰ ਗ੍ਰਨੇਡ ਹਮਲਾ ਕੀਤਾ ਸੀ। ਖੁਸ਼ਕਿਸਮਤੀ ਨਾਲ, ਜਦੋਂ ਇਹ ਗ੍ਰਨੇਡ ਫਟਿਆ ਤਾਂ ਮੰਦਰ ਵਿੱਚ ਕੋਈ ਸ਼ਰਧਾਲੂ ਨਹੀਂ ਸੀ। ਇਹ ਪੂਰੀ ਘਟਨਾ ਸੀਸੀਟੀਵੀ ਵਿੱਚ ਕੈਦ ਹੋ ਗਈ।