ਖਬਰਿਸਤਾਨ ਨੈੱਟਵਰਕ- ਅੰਮ੍ਰਿਤਸਰ ਵਿਚ ਬੀਤੇ ਦਿਨੀਂ ਛੇਹਰਟਾ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਮੌਜੂਦਾ ਕੌਂਸਲਰ ਦਾ ਕਤਲ ਹੋ ਗਿਆ ਸੀ, ਇਸ ਮਾਮਲੇ ਵਿਚ ਭਗੋੜੇ ਮੁਲਜ਼ਮਾਂ ਦਾ ਪੁਲਸ ਨੇ ਐਨਕਾਊਂਟਰ ਕਰ ਦਿੱਤਾ ਹੈ, ਜਿਸ ’ਚ ਇਕ ਮੁਲਜ਼ਮ ਜ਼ਖਮੀ ਵੀ ਹੋਇਆ ਹੈ। ਮੁਕਾਬਲੇ ਵਾਲੀ ਥਾਂ ਦਾ ਜਾਇਜ਼ਾ ਲੈਣ ਲਈ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਪੁੱਜ ਰਹੇ ਹਨ।
ਜੰਡਿਆਲਾ ਗੁਰੂ ਤੋਂ ਸੀ ਕੌਂਸਲਰ
ਅੰਮ੍ਰਿਤਸਰ ਵਿੱਚ ਸੋਮਵਾਰ ਸਵੇਰੇ ਅਕਾਲੀ ਦਲ ਦੇ ਕੌਂਸਲਰ ਹਰਜਿੰਦਰ ਸਿੰਘ ਦਾ ਕਤਲ ਕਰਨ ਵਾਲੇ ਤਿੰਨਾਂ ਮੁਲਜ਼ਮਾਂ ਦਾ ਪੁਲਸ ਨੇ ਐਨਕਾਊਂਟਰ ਕੀਤਾ। ਉਕਤ ਕੌੰਸਲਰ ਜੰਡਿਆਲਾ ਗੁਰੂ ਤੋਂ ਮੌਜੂਦਾ ਕੌਂਸਲਰ ਸੀ। ਇਹ ਐਨਕਾਊਂਟਰ ਝਬਾਲ ਰੋਡ 'ਤੇ ਫਤਾਹਪੁਰ ਸੈਂਟਰਲ ਜੇਲ ਤੋਂ ਕੁਝ ਦੂਰੀ 'ਤੇ ਕੀਤਾ ਗਿਆ।
ਪੁਲਸ ਨੇ ਕੀਤੀ ਜਵਾਬੀ ਕਾਰਵਾਈ
ਪੁਲਸ ਨੂੰ ਦੇਖ ਕੇ ਮੁਲਜ਼ਮਾਂ ਨੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਜਵਾਬੀ ਕਾਰਵਾਈ ਵਿੱਚ, ਦੋਸ਼ੀ ਗੋਪੀ ਪੁਲਿਸ ਦੀ ਗੋਲੀ ਨਾਲ ਜ਼ਖਮੀ ਹੋ ਗਿਆ ਜਦੋਂ ਕਿ 3 ਹੋਰਾਂ ਨੂੰ ਪੁਲਿਸ ਨੇ ਫੜ ਲਿਆ। ਮੌਕੇ ਤੋਂ ਦੋਸ਼ੀ ਦੀ ਬਾਈਕ ਵੀ ਜ਼ਬਤ ਕਰ ਲਈ ਗਈ ਹੈ। ਦੋਸ਼ੀ ਇਸ ਬਾਈਕ 'ਤੇ ਕਤਲ ਕਰਨ ਆਏ ਸਨ।
ਐਤਵਾਰ ਨੂੰ ਮੁਲਜ਼ਮਾਂ ਨੇ ਗੁਰਦੁਆਰੇ ਨੇੜੇ ਹਰਜਿੰਦਰ ਸਿੰਘ ਦਾ ਕਤਲ ਕਰ ਦਿੱਤਾ ਸੀ। ਇਹ ਵਾਰਦਾਤ ਸੀਸੀਟੀਵੀ ਕੈਮਰਿਆਂ ਵਿੱਚ ਕੈਦ ਹੋ ਗਈ ਸੀ, ਜਿਸ ਵਿੱਚ ਦੋਸ਼ੀਆਂ ਨੂੰ ਗੋਲੀਆਂ ਚਲਾਉਂਦੇ ਦੇਖਿਆ ਜਾ ਸਕਦਾ ਹੈ।
ਜਾਣਕਾਰੀ ਅਨੁਸਾਰ, ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਦੋਸ਼ੀ ਝਬਾਲ ਰੋਡ ਦੇ ਨੇੜੇ ਹਨ, ਜਿਸ ਤੋਂ ਬਾਅਦ ਛੇਹਰਟਾ ਪੁਲਿਸ ਸਟੇਸ਼ਨ ਦੀਆਂ ਟੀਮਾਂ ਛਾਪੇਮਾਰੀ ਕਰਨ ਲਈ ਪਹੁੰਚੀਆਂ ਪਰ ਮੁਲਜ਼ਮਾਂ ਨੇ ਆਪਣੇ ਆਪ ਨੂੰ ਘਿਰਿਆ ਹੋਇਆ ਦੇਖ ਕੇ ਪੁਲਿਸ 'ਤੇ ਗੋਲੀਬਾਰੀ ਸ਼ੁਰੂ ਕਰ ਦਿੱਤੀ।
ਇਸ ਦੌਰਾਨ ਜਵਾਬੀ ਕਾਰਵਾਈ ਵਿੱਚ ਇੱਕ ਦੋਸ਼ੀ ਜ਼ਖਮੀ ਹੋ ਗਿਆ। ਉਸਦੀ ਲੱਤ ਵਿੱਚ ਗੋਲੀ ਲੱਗੀ ਸੀ। ਜਿਸਨੂੰ ਹਸਪਤਾਲ ਲਿਜਾਇਆ ਜਾ ਰਿਹਾ ਹੈ। ਕਰਨ ਕਿੜਾ ਅਤੇ ਕਿਸ਼ੂ ਤੋਂ ਇਲਾਵਾ, ਪੁਲਿਸ ਨੇ ਇੱਕ ਹੋਰ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ।