ਖਬਰਿਸਤਾਨ ਨੈੱਟਵਰਕ- ਅਬੋਹਰ ਕਤਲਕਾਂਡ ਮਾਮਲੇ ਵਿਚ ਪੁਲਸ ਨੇ ਵੱਡਾ ਐਕਸ਼ਨ ਲੈਂਦੇ ਹੋਏ ਸ਼ੂਟਰਾਂ ਦਾ ਇਨਕਾਊਂਟਰ ਕਰ ਦਿੱਤਾ ਹੈ। ਦੱਸਿਆ ਜਾ ਰਿਹਾ ਹੈ ਕਿ ਪੁਲਸ ਨੇ 2 ਸ਼ੂਟਰਾਂ ਨੂੰ ਢੇਰ ਕਰ ਦਿੱਤਾ ਹੈ।
ਜਾਣਕਾਰੀ ਅਨੁਸਾਰ ਪੁਲਸ ਨੇ 5 ਮੁਲਜ਼ਮਾਂ ਵਿਚੋਂ 2 ਨੂੰ ਕਾਬੂ ਕਰ ਲਿਆ ਸੀ । ਅੱਜ ਜਦੋਂ ਪੁਲਸ ਹਥਿਆਰਾਂ ਦੀ ਰਿਕਵਰੀ ਕਰਵਾਉਣ ਗਈ ਤਾਂ ਮੁਲਜ਼ਮਾਂ ਨੇ ਪੁਲਸ ਉਤੇ ਫਾਇਰਿੰਗ ਕਰਨੀ ਸ਼ੁਰੂ ਕਰ ਦਿੱਤੀ , ਜਿਸ ਤੋਂ ਬਾਅਦ ਪੁਲਸ ਨੇ ਜਵਾਬੀ ਕਾਰਵਾਈ ਕਰਦੇ ਹੋਏ ਸ਼ੂਟਰਾਂ ਨੂੰ ਮੌਕੇ ਉਤੇ ਹੀ ਢੇਰ ਕਰ ਦਿੱਤਾ। ਇਸ ਦੌਰਾਨ ਇਕ ਪੁਲਸ ਮੁਲਾਜ਼ਮ ਦੇ ਜ਼ਖਮੀ ਹੋਣ ਦੀ ਵੀ ਖਬਰ ਹੈ।
ਬੀਤੇ ਦਿਨ ਸਵੇਰੇ ਮਾਰੀਆਂ ਸਨ ਗੋਲੀਆਂ
ਜ਼ਿਕਰਯੋਗ ਹੈ ਕਿ ਅਬੋਹਰ ਵਿੱਚ ਸਵੇਰੇ ਕੱਪੜਾ ਕਾਰੋਬਾਰੀ ਸੰਜੇ ਵਰਮਾ ਦਾ ਹਮਲਾਵਰਾਂ ਨੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਸੀ।ਇਸ ਦੀ ਜ਼ਿੰਮੇਵਾਰੀ ਬਿਸ਼ਨੋਈ ਗੈਂਗ ਨੇ ਲਈ ਸੀ। ਸੋਮਵਾਰ ਸਵੇਰੇ ਜਿਵੇਂ ਹੀ ਮਾਲਕ ਸੰਜੇ ਵਰਮਾ ਆਪਣੇ ਸ਼ੋਅਰੂਮ ਨਿਊ ਵੇਅਰਵੈੱਲ ਦੇ ਬਾਹਰ ਆਪਣੀ ਕਾਰ ਤੋਂ ਬਾਹਰ ਨਿਕਲੇ ਤਾਂ ਬਾਈਕ ਸਵਾਰ ਬਦਮਾਸ਼ਾਂ ਨੇ ਉਨ੍ਹਾਂ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਇਸ ਤੋਂ ਬਾਅਦ ਬਦਮਾਸ਼ ਬਾਈਕ ਤੋਂ ਉਤਰ ਕੇ ਇਕ ਕਾਰ ਵਿਚ ਫਰਾਰ ਹੋ ਗਏ ਸਨ। ਇਸ ਦੀ ਸੀਸੀਟੀਵੀ ਵੀਡੀਓ ਵੀ ਸਾਹਮਣੇ ਆਈ ਸੀ।
ਦੱਸ ਦੇਈਏ ਕਿ ਕੱਪੜਾ ਵਪਾਰੀ ਦਾ ਅੱਜ ਪਰਿਵਾਰ ਵਲੋਂ ਅਬੋਹਰ ਵਿਚ ਅੰਤਿਮ ਸੰਸਕਾਰ ਕਰ ਦਿੱਤਾ ਗਿਆ ਹੈ। ਇਸ ਮੌਕੇ ਕਈ ਸਿਆਸੀ ਆਗੂ ਉਨ੍ਹਾਂ ਦੇ ਘਰ ਪੁੱਜੇ ਤੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।